ਵਪਾਰੀਆਂ ਨੂੰ ਜੀਐਸਟੀ ਅਧਿਕਾਰੀਆਂ ਅਤੇ ਟ੍ਰੈਫਿਕ ਅਧਿਕਾਰੀਆਂ ਵਲੋਂ ਪ੍ਰੇਸ਼ਾਨ ਕਰਨਾ ਬਰਦਾਸ਼ਤ ਨਹੀਂ ਕਰਾਂਗੇ : ਕੇਵਲ ਸਿੰਘ ਢਿੱਲੋਂ

 ਬਰਨਾਲਾ, 29ਅਕਤੂਬਰ/ਕਰਨਪ੍ਰੀਤ ਕਰਨ/-ਬਰਨਾਲਾ ਸ਼ùਹਿਰ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਜੀਐਸਟੀ ਦੇ ਨਾਮ ਤੇ ਅਧਿਕਾਰੀਆਂ ਅਤੇ ਟ੍ਰੈਫਿਕ ਪੁਲਿਸ ਵਲੋਂ ਪ੍ਰੇਸ਼ਾਨ ਕਰਨਾ ਬਰਦਾਸ਼ਤ ਨਹੀਂ ਕਰਾਂਗੇ। ਇਹ ਪ੍ਰਗਟਾਗਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੇ ਬਰਨਾਲਾ ਵਿਖੇ ਵਪਾਰੀਆਂ ਨਾਲ ਮੀਟਿੰਗ ਉਪਰੰਤ ਕੀਤਾ। ਉਹਨਾਂ ਕਿਹਾ ਕਿ ਦੇਸ਼ ਵਿੱਚ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਅਤੇ ਇਹਨਾਂ ਦਿਨਾਂ ਵਿੱਚ ਸਾਡੇ ਵਪਾਰੀ ਭਰਾਵਾਂ ਦਾ ਕਾਰੋਬਾਰ ਚੱਲਣਾ ਹੁੰਦਾ ਹੈ। ਸਾਰੇ ਸਾਲ ਦੀ ਜਿਆਦਾ ਕਮਾਈ ਇਹਨਾਂ ਦਿਨਾਂ ਵਿੱਚ ਹੀ ਹੁੰਦੀ ਹੈ। ਪਰ ਇਹਨਾਂ ਦਿਨਾਂ ਵਿੱਚ ਹੀ ਸਾਡੇ ਵਪਾਰੀ ਭਰਾਵਾਂ ਨੂੰ ਜੀਐਸਟੀ ਦੇ ਨਾਮ ਤੇ ਅਧਿਕਾਰੀ ਤੰਗ ਪ੍ਰੇਸ਼ਾਨ ਕਰ ਰਹੇ ਹਨ। ਇਸਤੋਂ ਇਲਾਵਾ ਪਿੰਡਾਂ ਤੋਂ ਖ਼ਰੀਦਦਾਰੀ ਕਰਨ ਲੋਕ ਆਉਂਦੇ ਹਨ। ਜਿਹਨਾਂ ਦੇ ਵਹੀਕਲਾਂ ਨੂੰ ਲੈ ਕੇ ਟ੍ਰੈਫਿਕ ਪੁਲਿਸ ਵਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਦਕਿ ਦੁਕਾਨਦਾਰਾਂ ਦੇ ਸਮਾਨ ਵਗੈਰਾ ਨੂੰ ਲੈ ਕੇ ਵੀ ਸਮੱਸਿਆ ਪੈਦਾ ਕੀਤੀ ਜਾ ਰਹੀ ਹੈ, ਜੋ ਬਹੁਤ ਗਲਤ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੇ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਉਹ ਡੱਟ ਕੇ ਖੜ੍ਹੇ ਹਨ ਅਤੇ ਇਸ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵੀ ਇਸ ਸਬੰਧੀ ਗੱਲ ਕਰਕੇ ਵਪਾਰੀਆਂ ਨੂੰ ਪ੍ਰੇਸ਼ਾਨ ਨਾ ਕਰਨ ਬਾਰੇ ਕਿਹਾ ਗਿਆ ਹੈ। ਇਸ ਮੌਕੇ ਸੀਨੀਅਰ ਬੀਜੇਪੀ ਨੇਤਾ ਨਰਿੰਦਰ ਗਰਗ ਨੀਟਾ, ਜਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਕਰਨ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਤੇ ਦੁਕਾਨਦਾਰ ਹਾਜ਼ਰ ਸਨ।