ਮਾਨਸਾ 15 ਮਈ ਗੁਰਜੰਟ ਸਿੰਘ ਬਾਜੇਵਾਲੀਆ

ਸ਼ਿਵ ਸ਼ਕਤੀ ਆਰਟ ਸਭਾ ਮਾਨਸਾ ਵੱਲੋਂ ਦਸਵੀਂ ਦੀ ਜਿਲ੍ਹੇ ‘ਚੋਂ ਟਾੱਪਰ ਵਿਦਿਆਰਥਣ ਦਾ ਸਨਮਾਨ
ਸ਼ਿਵ ਸ਼ਕਤੀ ਆਰਟ ਸਭਾ ਮਾਨਸਾ ਵੱਲੋਂ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਮਾਨਸਾ ਜਿਲ੍ਹੇ ‘ਚੋਂ ਸਭ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਰਾਣੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਸਿਮਰ ਕੌਰ ਨੇ ਕਿਹਾ ਕਿ ਸਾਡੀ ਇਹ ਵਿਦਿਆਰਥਣ ਰਾਣੀ ਸਕੂਲ ਦੀਆਂ ਦੂਸਰੀਆਂ ਵਿਦਿਆਰਥਣਾਂ ਲਈ ਪ੍ਰੇਰਨਾ ਸ੍ਰੋਤ ਹੈ। ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਸਕੂਲ ਪੜਾਈ ਅਤੇ ਦੂਸਰੀਆਂ ਗਤੀਵਿਧੀਆਂ ‘ਚ ਹਮੇਸ਼ਾ ਮੌਹਰੀ ਰਿਹਾ ਹੈ ਅਤੇ ਰਾਣੀ ਨੇ ਇਸੇ ਪਿਰਤ ਨੂੰ ਕਾਇਮ ਰੱਖਦੇ ਹੋਏ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਕੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ ਅਤੇ ਸਮੂਹ ਸਟਾਫ਼ ਰਾਣੀ ਦੀ ਇਸ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਾ ਹੈ। ਵਿਦਿਆਰਥਣ ਦਾ ਸਨਮਾਨ ਕਰਨ ਵਾਲੇ ਸ਼ਿਵ ਸ਼ਕਤੀ ਆਰਟ ਸਭਾ ਮਾਨਸਾ ਦੇ ਪ੍ਰਧਾਨ ਪ੍ਰੇਮ ਨਾਥ ਕਾਟੀ ਅਤੇ ਜਸਵੀਰ ਵਰਮਾ ਟੋਨੀ ਨੇ ਦੱਸਿਆ ਕਿ ਸਭਾ ਵੱਲੋਂ ਸਮੇਂ-ਸਮੇਂ ‘ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਰਹਿੰਦੇ ਹਨ ਅਤੇ ਸ਼ਹਿਰ ਦੇ ਨਾਮ ਉੱਚਾ ਚੁੱਕਣ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਵੀ ਇਸੇ ਕੜੀ ਦਾ ਹੀ ਇੱਕ ਹਿੱਸਾ ਹੈ। ਇਸ ਮੌਕੇ ਇੰਚਾਰਜ਼ ਸ਼੍ਰੀਮਤੀ ਸਿਲਪਾ ਰਾਣੀ, ਵਿਦਿਆਰਥਣ ਦੇ ਮਾਤਾ-ਪਿਤਾ ਅਤੇ ਦੂਸਰੇ ਅਧਿਆਪਕ ਵੀ ਹਾਜ਼ਰ ਸਨ।