ਬੁੱਢਲਾਡਾ (ਦਵਿੰਦਰ ਸਿੰਘ ਕੋਹਲੀ )ਮਾਨਸਾ ਜ਼ਿਲ੍ਹੇ ਦੇ ਐਸ.ਐਸ.ਪੀ. ਸਰਦਾਰ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  2024ਦੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬੁਢਲਾਡਾ ਵਿਖੇ ਥਾਣਾ ਸਿਟੀ ਦੇ ਮੁੱਖ ਅਫਸਰ ਜਸਕਰਨ ਸਿੰਘ ਦੀ ਅਗਵਾਈ ਹੇਠ ਅੱਜ ਆਈ ਟੀ ਆਈ ਚੌਂਕ ਵਿਚ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਇਸ ਮੌਕੇ ਥਾਣਾ ਸਿਟੀ ਦੇ ਐੱਸ ਐੱਚ ੳ ਜਸਕਰਨ ਸਿੰਘ ਨੇ ਪਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਅਮਨ ਕਾਨੂੰਨ ਦੀ   ਸਥਿਤੀ ਨੂੰ ਬਣਾਈ ਰੱਖਣ ਵਾਸਤੇ ਆਈ ਟੀਮ ਆਈ ਚੌਂਕ ਵਿੱਚ ਨਾਕਾ ਲਗਾਕੇ ਸ਼ਹਿਰ ਅੰਦਰ ਆਉਣ ਜਾਣ ਵਾਲੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਅੰਦਰ ਦਾਖਿਲ ਨਾ ਹੋਸਕੇ ਤੇ ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੇ ਉਨ੍ਹਾਂ ਕਿਹਾ ਕਿ ਜਿਹੜੇ ਟਰੈਕਟਰਾਂ ਤੇ ਉੱਚੀ ਆਵਾਜ਼ ਵਿਚ ਡੱਕ ਲਗਾਕੇ ਤੇ ਬੁਲੇਟ ਤੇ ਪੱਟਕੇ ਪਾਉਣ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ ਥਾਣਾ ਮੁਖੀ ਜਸਕਰਨ ਸਿੰਘ ਨੇ ਕਿਹਾ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਇਸ ਦੀ ਜਾਣਕਾਰੀ ਤਰੁੰਤ ਪੁਲਿਸ ਨੂੰ ਦਿੱਤੀ ਜਾਵੇਇਸ ਮੌਕੇ ਥਾਣਾ ਸਿਟੀ ਦੇ ਏ ਐਸ ਆਈ ਅਮਰੀਕ ਸਿੰਘ ਤੇ ਪੁਲਸ ਪ੍ਰਸ਼ਾਸਨ ਹਾਜ਼ਿਰ ਸੀ।