ਪਿੰਡ ਨੰਗਲ ਦੀ ਦਾਣਾ ਮੰਡੀ ਵਿੱਚ ਕੇਵਲ ਸਿੰਘ ਢਿੱਲੋ ਨੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਕੇਂਦਰ ਦੀ ਬੀਜੇਪੀ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਯਤਨਸ਼ੀਲ- ਕੇਵਲ ਸਿੰਘ ਢਿੱਲੋਂ

ਬਰਨਾਲਾ, 3 ਨਵੰਬਰ /ਕਰਨਪ੍ਰੀਤ ਕਰਨ

 ਭਾਰਤੀ ਜਨਤਾ ਪਾਰਟੀ ਦੇ ਸੂਬਾ ਕੋਰ ਕਮੇਟੀ ਮੈਂਬਰਾਂ ਤੇ ਬਰਨਾਲਾ ਜਿਮਨੀ ਚੋਣ ਦੇ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋ ਵੱਲੋਂ ਅੱਜ ਪਿੰਡ ਨੰਗਲ ਦੀ ਦਾਣਾ ਮੰਡੀ ਵਿੱਚ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਮੰਡੀ ਵਿੱਚ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦਾ ਕੇਂਦਰ ਸਰਕਾਰ ਵੱਲੋਂ ਹੱਲ ਕਰਾਉਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦਾ ਝੋਨਾ ਖਰੀਦਣ ਲਈ ਦੋ ਮਹੀਨੇ ਪਹਿਲਾਂ ਹੀ 43 ਹਜ਼ਾਰ ਕਰੋੜ ਰੁਪਏ ਜਾਰੀ ਕੀਤਾ ਗਿਆ ਹੈ। ਪਰ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੋਨੇ ਦੇ ਖਰੀਦ ਪ੍ਰਬੰਧ ਸਮਾਂ ਰਹਿੰਦੇ ਪੂਰੇ ਨਹੀਂ ਕੀਤੇ। ਜਿਸ ਕਰਕੇ ਸਾਡੇ ਕਿਸਾਨ ਭਰਾਵਾਂ ਨੂੰ ਮੰਡੀਆਂ ਵਿੱਚ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣ ਨਹੀਂ ਦੇਵੇਗੀ ਅਤੇ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਕੇਂਦਰ ਸਰਕਾਰ ਬਚਨਵੱਧ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਧੋਖੇ ਦਾ ਜਵਾਬ ਬਰਨਾਲਾ ਹਲਕੇ ਦੇ ਲੋਕ 13 ਨਵੰਬਰ ਨੂੰ ਵਿਧਾਨ ਸਭਾ ਦੀ ਚੋਣ ਵਿੱਚ ਵੋਟਾਂ ਰਾਹੀਂ ਦੇਣਗੇ।