ਬਠਿੰਡਾ, 17 ਮਈ: ਸੁਰੇਸ਼ ਰਹੇਜਾ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਦੱਸਣ ਕਿ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਥਾਂ ਹਰਿਆਣਾ ਤੇ ਰਾਜਸਥਾਨ ਤੋਂ ਨੌਜਵਾਨਾਂ ਨੂੰ ਪੰਜਾਬ ’ਚ ਸਰਕਾਰੀ ਨੌਕਰੀਆਂ ਕਿਉਂ ਦੇ ਰਹੇ ਹਨ।

ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਵਿਚ ਵਿਸ਼ਾਲ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਭਗਵੰਤ ਮਾਨ ਜਾਣ ਬੁੱਝ ਕੇ ਪੰਜਾਬੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਨਾਂਹ ਕਰ ਰਹੇ ਹਨ ਅਤੇ ਬਾਹਰਲਿਆਂ ਨੂੰ ਨੌਕਰੀਆਂ ਦੇ ਰਹੇ ਹਨ ਕਿਉਂਕਿ ਕੇਜਰੀਵਾਲ ਗੁਆਂਢੀ ਰਾਜਾਂ ਵਿਚ ਆਪ ਦੇ ਪੈਰ ਪਸਾਰਨਾ ਚਾਹੁੰਦੇ ਹਨ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ 35 ਪਟਵਾਰੀ ਭਰਤੀ ਕੀਤੇ ਹਨ ਜਿਹਨਾਂ ਵਿਚੋਂ 26 ਪੰਜਾਬ ਤੋਂ ਬਾਹਰ ਦੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਮਾਨਸਾ ਵਿਚ ਹਾਲ ਹੀ ਵਿਚ ਸੱਤ ਪੁਲਿਸ ਸਬ ਇੰਸਪੈਕਟਰ ਭਰਤੀ ਕੀਤੇ ਗਏ ਜਿਹਨਾਂ ਵਿਚ 6 ਹਰਿਆਣਾ ਤੋਂ ਸਨ। ਉਹਨਾਂਕਿਹਾ  ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ 1370 ਲਾਈਨਮੈਨ ਭਰਤੀ ਕੀਤੇ ਹਨ ਜਿਹਨਾਂ ਵਿਚੋਂ 534 ਹਰਿਆਣਾ ਤੇ 94 ਰਾਜਸਥਾਨ ਤੋਂ ਹਨ। ਉਹਨਾਂ ਕਿਹਾਕਿ  ਪਸ਼ੂ ਪਾਲਣ ਵਿਭਾਗ ਵਿਚ 2022 ਵਿਚ 68 ਵੈਟਨਰੀ ਇੰਸਪੈਕਟਰ ਭਰਤੀ ਕੀਤੇ ਜਿਹਨਾਂ ਵਿਚੋਂ 24 ਹਰਿਆਣਾ ਤੋਂ ਸਨ ਤੇ 12 ਰਾਜਸਥਾਨ ਤੋਂ ਹਨ। ਉਹਨਾਂ ਕਿਹਾ ਕਿ ਇਸੇ ਵਿਭਾਗ ਵਿਚ 2023 ਵਿਚ 310 ਵੈਟਨਰੀ ਡਾਕਟਰ ਭਰਤੀ ਕੀਤੇ ਗਏ ਜਿਹਨਾਂ ਵਿਚੋਂ 134 ਹਰਿਆਣਾ ਤੇ ਰਾਜਸਥਾਨ ਤੋਂ ਹਨ। ਸਰਦਾਰਨੀਬਾਦਲ  ਨੇ ਕਿਹਾ ਕਿ ਸੂਬੇ ਦੇ ਬਿਜਲੀ ਨਿਗਮ ਨੇ 500 ਪੋਸਟਾਂ ’ਤੇ ਜੂਨੀਅਰ ਇੰਜੀਨੀਅਰ ਭਰਤੀ ਕੀਤੇ ਜਿਹਨਾਂ ਵਿਚੋਂ 150 ਬਾਹਰਲੇ ਹਨ ਤੇ ਇਸੇ ਤਰੀਕੇ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ 300 ਬਾਹਰਲਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਸਰਦਾਰਨੀਬਾਦਲ  ਨੇ ਕਿਹਾ ਕਿ ਇਹੀ ਕਾਰਣ ਹੈ ਕਿ ਸਾਡੇ ਪਿੰਡਾਂ ਜਾਂ ਸ਼ਹਿਰਾਂ ਵਿਚੋਂ ਕਿਸੇ ਨੂੰ ਆਪ ਸਰਕਾਰ ਦੇ ਰਾਜ ਵਿਚ ਸਰਕਾਰੀ ਨੌਕਰੀ ਨਹੀਂ ਮਿਲ ਰਹੀ।

ਸਰਦਾਰਨੀ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਤਿੰਨ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੀ ਸੀ ਜਿਸ ਵਿਚੋਂ 70 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਤੇ ਹਜ਼ਾਰਾਂ ਕੁੜੀਆਂ ਨੂੰ ਪੰਜਾਬ ਪੁਲਿਸ ਵਿਚ ਨੌਕਰੀਆਂ ਮਿਲੀਆਂ।
ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆਕਿ  ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਬਠਿੰਡਾ ਪਾਰਲੀਮਾਨੀ ਹਲਕੇ ਦਾ ਸਰੂਪ ਬਦਲਿਆ। ਉਹਨਾਂ ਕਿਹਾ ਕਿ ਤੁਹਾਡੇ ਵਿਚੋਂ ਅਨੇਕਾਂ ਏਮਜ਼ ਗਏ ਹੋਣਗੇ ਜਿਥੇ ਵਧੀਆ ਡਾਕਟਰ ਤੋਂ ਬਿਮਾਰੀ ਚੈਕ ਕਰਵਾਉਣ ਦੇ ਸਿਰਫ 10 ਰੁਪਏ ਲੱਗਦੇ ਹਨ। ਉਹਨਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਅਕਾਲੀ ਦਲ ਦੀ ਸਰਕਾਰ ਨੇ ਕੇਂਦਰੀ ਯੂਨੀਵਰਸਿਟੀਸਥਾਪਿਤ  ਕੀਤੀ ਤੇ ਥਰਮਲ ਪਲਾਂਟ ਲਗਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ। ਉਹਨਾਂਕਿਹਾ  ਕਿ ਅਕਾਲੀ ਦਲ ਦੀ ਸਰਕਾਰ ਨੇ ਬਠਿੰਡਾ ਵਿਚ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ, ਫਲਾਈ ਓਵਰ ਤੇ ਰੇਲਵੇ ਪੁੱਲ ਬਣਾਏ। ਬਠਿੰਡਾ ਹਵਾਈ ਅੱਡਾ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਥਾਪਿਤ ਕੀਤਾ ਗਿਆ।

ਬਠਿੰਡਾ ਦੇ ਐਮ ਪੀ ਨੇ ਕਿਹਾਕਿ  ਦੂਜੇ ਪਾਸੇ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਗਰੀਬਾਂ ਨੂੰ ਹੀ ਸਜ਼ਾ ਦਿੱਤੀ। ਕਾਂਗਰਸ ਸਰਕਾਰ ਨੇ ਅਕਾਲੀ ਦਲ ਦੀਸਰਕਾਰ  ਵੇਲੇ ਮਿਲਦੀ 30 ਕਿਲੋ ਕਣਕ ਘਟਾ ਕੇ 15 ਕਿਲੋ ਕਰ ਦਿੱਤੀ ਤਾਂ ਮੌਜੂਦਾ ਆਪ ਸਰਕਾਰ ਨੇ ਸਿਰਫ 5 ਕਿਲੋ ਆਟੇ ਤੱਕ ਇਸਨੂੰ ਸੀਮਤ ਕਰ ਦਿੱਤਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਵੇਖਣ ਕਿ ਉਹਨਾਂ ਲਈ ਸਭ ਤੋਂ ਵੱਧ ਕਿਸਨੇ ਕੀ ਕੀਤਾ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਤੇ ਆਟਾ ਦਾਲ ਸਕੀਮ ਗਰੀਬਆਂ ਗਰੀਬ ਪੱਖੀ ਸਕੀਮਾਂ ਵਿਚ ਕਟੌਤੀ ਕਰ ਦਿੱਤੀ ਗਈ ਤੇ ਅਨੁਸੂਚਿਤ ਜਾਤੀ ਦੀਆਂ ਧੀਆਂ ਲਈ ਸ਼ੁਰੂ ਕੀਤੀ ਸ਼ਗਨ ਸਕੀਮ ਇਸ ਸਰਕਾਰ ਨੇ ਬੰਦ ਹੀ ਕਰ ਦਿੱਤੀ ਹੈ।
ਇਸ ਮੌਕੇ ਬਠਿੰਡਾ ਦੇ ਐਮ ਪੀ ਦੇ ਨਾਲ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਦਿਲਰਾਜ ਸਿੰਘ ਭੂੰਦੜ ਤੇ ਸਰਦਾਰ ਜਤਿੰਦਰ ਸਿੰਘ ਸੋਢੀ ਵੀ ਸਨ।