ਚੀਫ ਬਿਊਰੋ ਕਰਨਪ੍ਰੀਤ ਕਰਨ
ਬਰਨਾਲਾ,17,ਮਈ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਰਨਾਲਾ ਨਾਲ ਸਬੰਧਿਤ ਬਲਾਕ ਬਰਨਾਲਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਜ਼ਿਲਾ ਬਲਾਕ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਅਤੇ ਪੰਜਾਬ ਸਰਕਾਰ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਖਿਲਾਫ ਜੋਰਦਾਰ ਨਾਹਰੇਬਾਜੀ ਕੀਤੀ ।
            ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਜ਼ਿਲਾ ਪ੍ਰੋਗਰਾਮ ਦਫ਼ਤਰ ਦੇ ਅੱਗੇ ਇਕੱਠੀਆਂ ਹੋਈਆਂ ਤੇ ਫੇਰ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਚੌਂਕ ਵਿੱਚ ਜਾ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕਹਿਣਾ ਸੀ ਕਿ ਸਰਕਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ ਬੁੱਝ ਕੇ ਬਿਨਾ ਕਿਸੇ ਗੱਲੋ ਤੰਗ ਪ੍ਰੇਸ਼ਾਨ ਕਰ ਰਹੀ ਹੈ । ਪਰ ਜਥੇਬੰਦੀ ਪੰਜਾਬ ਸਰਕਾਰ ਨੂੰ  ਕਰਾਰਾ ਅਤੇ ਮੂੰਹ ਤੋੜਵਾਂ ਜਵਾਬ ਦੇਵੇਗੀ । ਉਹਨਾਂ ਕਿਹਾ ਹੈ ਕਿ ਹਰਗੋਬਿੰਦ ਕੌਰ ਪਿਛਲੇਂ 31 ਸਾਲਾਂ ਤੋਂ ਸਾਡੀ ਅਗਵਾਈ ਕਰ ਰਹੀ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਲਈ ਸਰਕਾਰਾਂ ਨਾਲ ਤਕੜੇ ਸੰਘਰਸ਼ ਲੜੇ ਹਨ ਅਤੇ ਜੇਲਾਂ ਕੱਟੀਆਂ ਹਨ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਸਨਮਾਨ ਦੀ ਜ਼ਿੰਦਗੀ ਦਿਵਾਉਣ ਵਾਸਤੇ ਉਹਨਾਂ ਨੇ ਆਪਣੀ ਜ਼ਿੰਦਗੀ ਦਾਅ ਤੇ ਲਗਾਈ । ਸਮੇਂ ਦੀਆਂ ਸਰਕਾਰਾਂ ਕੋਲੋਂ ਬਹੁਤ ਸਾਰੀਆਂ ਮੰਗਾਂ ਪੂਰੀਆਂ ਕਰਵਾਈਆਂ । ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਲੰਮਾ ਸਮਾਂ ਮਾਣ ਭੱਤਾ ਨਹੀਂ ਦਿੱਤਾ ਜਾਂਦਾ ।
                         ਉਹਨਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਭੇਜਿਆ ਜਾ ਰਿਹਾ ਰਾਸ਼ਨ ਵੀ ਘਟੀਆ ਕੁਆਲਿਟੀ ਦਾ ਹੈ ਨਾਲ ਹੀ ਹੈਲਪਰ ਤੋਂ ਵਰਕਰ ਬਣੀਆ ਮਿੰਨੀ ਵਰਕਰ ਤੋਂ ਫੁੱਲ ਵਰਕਰ ਬਣੀਆ ਅਤੇ ਨਵਨਿਯੁਕਤ ਵਰਕਰ ਤੇ ਹੈਲਪਰ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ ਅਤੇ ਉਸ ਤੇ ਕੱਟ ਲਗਾਇਆ ਜਾ ਰਿਹਾ ਹੈ । ਇਸ ਲਈ ਯੂਨੀਅਨ ਨੂੰ ਆਪਣੀਆਂ ਇਹਨਾਂ ਮੰਗਾਂ ਲਈ ਸੰਘਰਸ਼ ਕਰਨਾ ਪੈਂਦਾ ਹੈ । ਸਰਕਾਰ ਨਹੀਂ ਚਾਹੁੰਦੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੇ ਹੱਕਾਂ ਦੀ ਗੱਲ ਕਰਨ । ਇਸੇ ਕਰਕੇ ਪ੍ਰਧਾਨ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਮਹਿਕਮੇ ਵੱਲੋਂ ਵਾਰ ਵਾਰ ਉਹਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ । ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੀਆਂ ਨਹੀਂ ਹਨ ਅਤੇ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਇਸ ਮੌਕੇ ਮੰਗ ਪੱਤਰ ਦੇਣ ਜਦੋਂ ਦਫਤਰ ਪੁੱਜੇ ਤਾਂ ਸੰਬੰਧਿਤ ਅਫਸਰ ਹਰਬੰਸ ਸਿੰਘ ਦਫਤਰ ਹਾਜਿਰ ਨਹੀਂ ਸਨ ਤੇ 2  ਦਿਨ ਬਾਅਦ ਆਉਣ ਲਈ ਕਿਹਾ ਤਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗ ਪੱਤਰ ਦੇਣ ਤੋਂ ਇਨਕਾਰ ਕਰ ਦਿੱਤਾ ! ਇਸ ਮੌਕੇ ਗੁਰਮੀਤ ਕੌਰ ,ਕਾਲੇਕੇ ,,ਜਸਪਾਲ ਕੌਰ ,ਪਰਮਜੀਤ ਕੌਰ ਬਡਬਰ ,ਅੰਗੂਰੀ ਦੇਵੀ ਹੰਡਿਆਇਆ,ਕਿਰਨਦੀਪ ਸੰਘੇੜਾ,,ਕਿਰਨਾਂ ਰਾਣੀ ਹੰਡਿਆਇਆ ,ਸਰੋਜ ਬੰਤੀ ਬਰਨਾਲਾ ,ਗੁਰਪ੍ਰੀਤ ਕੌਰ ,ਹਰਕੀਰਤ ਕੌਰ ,ਧੌਲਾ ਸਮੇਤ ਵੱਡੀ ਗਿਣਤੀ ਚ ਹਾਜਿਰ ਸਨ !