ਕਾਲਾ ਢਿੱਲੋਂ ਨੇ ਘਰ-ਘਰ ਮੰਗੀਆਂ ਵੋਟਾਂ, ਬਜ਼ੁਰਗਾਂ ਦਾ ਲਿਆ ਆਸ਼ੀਰਵਾਦ

 

ਬਰਨਾਲਾ,7,ਨਵੰਬਰ ਕਰਨਪ੍ਰੀਤ ਕਰਨ  ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵੀਰਵਾਰ ਸਵੇਰੇ ਸ਼ਹਿਰ ਦੇ 16 ਏਕੜ ਸਣੇ ਵੱਖ-ਵੱਖ ਖੇਤਰਾਂ ’ਚ ਘਰਾਂ ਤੇ ਦੁਕਾਨਾਂ ’ਤੇ ਜਾ ਕੇ ਚੋਣ ਪ੍ਰਚਾਰ ਕੀਤਾ ਤੇ ਵੋਟਾਂ ਮੰਗੀਆਂ। ਕਾਲਾ ਢਿੱਲੋਂ ਨੇ ਭਾਰੀ ਸਮਰਥਕਾਂ ਨਾਲ ਘਰ-ਘਰ ਤੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ। ਇਸ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਾਲਾ ਢਿੱਲੋਂ ਨੇ ਕਿਹਾ ਕਿ ਮੈਨੂੰ ਕਾਂਗਰਸ ਪਾਰਟੀ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਵੱਡੀ ਗਿਣਤੀ ’ਚ ਨੌਜਵਾਨ ਵੱਧ ਚੜ੍ਹ ਕੇ ਉਨ੍ਹਾਂ ਦੀ ਇਸ ਚੋਣ ਮੁਹਿੰਮ ’ਚ ਆਪ ਮੁਹਾਰੇ ਹਿੱਸਾ ਲੈ ਰਹੇ ਹਨ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਦੀ ਸਮੱਸਿਆਵਾਂ ਸੁਲ਼ਝਾਉਣ ਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਬਹੁਮਤ ਹਾਸਲ ਕਰ ਚੋਣਾਂ ‘ਚ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ। ਕਾਲਾ ਢਿੱਲੋਂ ਨੇ ਸੂਝਵਾਨ ਵੋਟਰਾਂ ਤੇ ਸਮਰਥੱਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਜ਼ਿਮਨੀ ਚੋਣ ’ਚ ਪੂਰੀ ਤਰ੍ਹਾਂ ਡੱਟ ਜਾਣਾ ਚਾਹੀਦਾ ਹੈ ਤੇ ਆਪਣੇ ਰਿਸ਼ਤੇਦਾਰਾਂ, ਮਿੱਤਰ ਪਿਆਰਿਆਂ ਨੂੰ ਕਾਂਗਰਸ ਦੇ ਹੱਕ ’ਚ ਵੋਟ ਪਾਉਣ ਲ‌ਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਕੁਸ਼ਾਸਨ ਤੇ ਆਮ ਆਦਮੀ ਪਾਰਟੀ ਦੀਆਂ ਪੰਜਾਬ ਮਾਰੂ ਨੀਤੀਆਂ ਦਾ ਖ਼ਾਤਮਾ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਹੇਸ਼ ਲੋਟਾ ਤੇ ਨਰਿੰਦਰ ਸ਼ਰਮਾ ਨੇ ਕਿਹਾ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਇੰਨ੍ਹਾਂ ਚੋਣਾਂ ’ਚ ਇਤਿਹਾਸਕ ਜਿੱਤ ਨੇ 2027 ’ਚ ਕਾਂਗਰਸ ਪਾਰਟੀ ਦੀ ਪੰਜਾਬ ’ਚ ਸਰਕਾਰ ਬਣਾਉਣ ਦਾ ਮੁੱਢ ਬੰਨਣਾ ਹੈ। ਇਸ ਮੌਕੇ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਨੇ ਜਿੱਥੇ ਕਾਲਾ ਢਿੱਲੋਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ, ਉੱਥੇ ਹੀ ਬਜ਼ੁਰਗਾਂ ਨੇ ਵੀ ਉਨ੍ਹਾਂ ਨੂੰ ਆਸ਼ੀਰਵਾਦ ਦਿੰਦਿਆਂ ਜਿੱਤ ਦੀ ਕਾਮਨਾ ਕੀਤੀ।