ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਅਮਨ ਕਾਨੂੰਨ ਦੀ ਵਿਵਸਥਾ ਨੂੰ ਬਹਾਲ ਰੱਖਣ ਲਈ ਪੁਲਿਸ ਵੱਲੋਂ ਸ਼ਹਿਰ ਦੀ ਨਾਕਾਬੰਦੀ ਕਰਦਿਆਂ ਸ਼ਹਿਰ ਅੰਦਰ ਆਉਣ ਜਾਣ ਵਾਲੇ ਵਾਹਨਾਂ ਦਾ ਤੈਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਤੇ ਡੀ.ਐਸ.ਪੀ. ਗਮਦੂਰ ਸਿੰਘ ਚਹਿਲ ਦੀ ਅਗਵਾਈ ਹੇਠ ਐਸ.ਐਚ.ਓ. ਸਿਟੀ ਸੁਖਜੀਤ ਸਿੰਘ ਦੀ ਪੁਲਿਸ ਟੀਮ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੀ ਚਲਾਨ ਕੱਟੇ ਗਏ ਉਥੇ ਸ਼ੱਕੀ ਵਹੀਕਲਾਂ ਦੀ ਤੈਲਾਸ਼ੀ ਕੀਤੀ ਗਈ। ਇਸ ਮੌਕੇ ਤੇ ਡੀ.ਐਸ.ਪੀ. ਚਹਿਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਆਲਾ ਦੁਆਲਾ ਸੁਰੱਖਿਅਤ ਕਰਦਿਆਂ ਸ਼ੱਕੀ ਵਿਅਕਤੀ, ਵਸਤੂਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਸਾਉਣੀ ਦੇ ਸੀਜਨ ਦੌਰਾਨ ਪਰਵਾਸੀ ਮਜਦੂਰਾਂ ਦੀ ਸ਼ਨਾਖਤ ਨੂੰ ਯਕੀਨੀ ਬਨਾਉਣ ਅਤੇ ਇਸ ਦੀ ਸੂਚਨਾ ਵੀ ਪੁਲਿਸ ਸਟੇਸ਼ਨ ਨੂੰ ਦੇਣ। ਉਨ੍ਹਾਂ ਹੋਟਲਾਂ, ਧਰਮਸ਼ਾਲਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਬਿਨ੍ਹਾਂ ਸ਼ਨਾਖਤ ਤੋਂ ਕਿਸੇ ਵੀ ਵਿਅਕਤੀ ਨੂੰ ਨਾ ਠਹਿਰਾਉਣ ਅਤੇ ਇਸਦੀ ਸੂਚਨਾ ਪੁਲਿਸ ਨੂੰ ਦੇਣ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਕ੍ਰਾਇਮ ਮੁਕਤ ਬਨਾਉਣ ਲਈ ਹਰ ਚੌਂਕ ਚੋਰਾਹੇ ਮੁਹੱਲੇ ਵਿੱਚ ਸੀ ਸੀ ਟੀ ਵੀ ਕੈਮਰੇ ਦੀ ਯੋਜਨਾ ਨੂੰ ਲਾਗੂ ਕਰਨ ਲਈ ਵਪਾਰੀ, ਸਕੂਲ, ਹੋਟਲ, ਯੂਨੀਅਨਾਂ, ਐਸੋਸੀਏਸ਼ਨਾਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਰ ਮੁਸ਼ਕਿਲ ਦਾ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਸੀ ਸੀ ਟੀ ਵੀ ਲਗਾਉਣ ਦੀ ਯੋਜਨਾ ਨੂੰ ਜਲਦ ਸਹਿਯੋਗੀਆਂ ਦੀ ਮੀਟਿੰਗ ਕੀਤੀ ਜਾਵੇਗੀ।
Related Posts
ਕਾਂਗਰਸ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ‘ਤੇ ਪੰਜਾਬੀਆਂ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ, ‘‘…
ਮਿਸੀਸਾਗਾ ’ਚ ਦੋ ਵਿਆਹ ਸਮਾਗਮਾਂ ’ਚ ਸ਼ਾਮਲ ਹੋਏ ਲੋਕ ਹੋ ਜਾਣ ਸਾਵਧਾਨ
ਮਿਸੀਸਾਗਾ, 27 ਨਵੰਬਰ : ਕੋਰੋਨਾ ਮਹਾਂਮਾਰੀ ਦਾ ਨਵਾਂ ਵੈਰੀਐਂਟ ਸਾਹਮਣੇ ਆਉਣ ਮਗਰੋਂ ਕੈਨੇਡਾ ਸਰਕਾਰ ਚੌਕਸ ਹੋ ਗਈ ਐ ਤੇ ਉਸ ਨੇ…
ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ: ਮੁੱਖ ਮੰਤਰੀ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਬਾਰੇ ਹਰਿਆਣਾ ਸਰਕਾਰ ਦੀ ਮੰਗ ਮੁੱਢੋਂ ਰੱਦ
ਚੰਡੀਗੜ੍ਹ, 14 ਅਕਤੂਬਰ: ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ…