ਬਰਨਾਲਾ, 15 ਨਵੰਬਰ (ਕਰਨਪ੍ਰੀਤ ਕਰਨ ) : ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚ ਸ਼ੁੱਕਰਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਵਲੋਂ ਸਥਾਨਕ ਹੰਡਿਆਇਆ ਬਜ਼ਾਰ ’ਚ ਡੋਰ ਟੂ ਡੋਰ ਕਰਦਿਆਂ ਚੋਣ ਪ੍ਰਚਾਰ ਕੀਤਾ ਗਿਆ। ਸਿੰਗਲਾ ਨੇ ਕਿਹਾ ਕਿ ਸਿਰਫ਼ ਕਾਂਗਰਸ ਹੀ ਸੂਬੇ ’ਚ ਵਿਕਾਸ ਕਾਰਜ਼ ਕਰਵਾ ਸਕਦੀ ਹੈ ਤੇ ਮੁੜ੍ਹ ਰੰਗਲਾ ਪੰਜਾਬ ਬਣਾ ਸਕਦੀ ਹੈ। ਜਦਕਿ ਆਮ ਆਦਮੀ ਪਾਰਟੀ ਦਾ ਹਾਲ ਤਾਂ ਲੋਕਾਂ ਨੇ ਦੇਖ ਲਿਆ ਹੈ। ਇਸ ਸਰਕਾਰ ਵਲੋਂ ਚੋਣਾਂ ਸਮੇਂ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ‘ਆਪ’ ਸਰਕਾਰ ਨੇ ਹੋਰ ਸਹੂਲਤਾਂ ਤਾਂ ਕੀ ਦੇਣੀਆਂ ਸੀ, ਸਗੋਂ ਕਾਂਗਰਸ ਸਰਕਾਰ ਸਮੇਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਵੀ ਬੰਦ ਕਰ ਦਿੱਤਾ। ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਇਸ ਹੱਦ ਤੱਕ ਅੱਕ ਚੁੱਕੇ ਹਨ ਕਿ ਹੁਣ ਇਸ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਗਾਮੀ 20 ਨਵੰਬਰ ਨੂੰ ਕਾਂਗਰਸ ਦੇ ਹੱਕ ’ਚ ਵੋਟ ਪਾਈ ਜਾਵੇ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਜੇਤੂ ਬਣਾਇਆ ਜਾਵੇ। ਇਸ ਮੌਕੇ ਕਾਲਾ ਢਿੱਲੋਂ ਨੇ ਕਿਹਾ ਕਿ ਜੇਕਰ ਹਲਕੇ ਦੇ ਲੋਕ ਇੰਨ੍ਹਾਂ ਜ਼ਿਮਨੀ ਚੋਣਾਂ ’ਚ ਮੇਰਾ ਸਾਥ ਦੇਕੇ ਜਿੱਤ ਹਾਸਲ ਕਰਵਾਉਂਦੇ ਹਨ ਤਾਂ ਮੈਂ ਜਿੱਤਣ ਤੋਂ ਬਾਅਦ ਵੀ ਬਰਨਾਲਾ ਹਲਕੇ ਦੇ ਆਪਣੇ ਲੋਕਾਂ ’ਚ ਹੀ ਰਹਿਣਾ ਹੈ ਤੇ ਉਨ੍ਹਾਂ ਦੇ ਕੰਮ ਆਉਣਾ ਹੈ। ਇਸ ਮੌਕੇ ਹੰਡਿਆਇਆ ਬਜ਼ਾਰ ਦੇ ਲੋਕਾਂ ਤੇ ਦੁਕਾਨਦਾਰਾਂ ਵਲੋਂ ਕਾਂਗਰਸ ਦਾ ਸਾਥ ਦੇਣ ਦਾ ਭਰੋਸਾ ਦਵਾਇਆ ਗਿਆ।
Related Posts
ਕਣਕ ਦੀ ਖਰੀਦ ਵਿੱਚ ਸੰਗਰੂਰ ਜ਼ਿਲ੍ਹਾ ਰਿਹਾ ਮੋਹਰੀ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀ ਕੀਤੀ ਸ਼ਲਾਘਾ
ਚੰਡੀਗੜ੍ਹ,-ਹਾੜੀ ਦੇ ਮੰਡੀਕਰਨ ਸੀਜ਼ਨ ਦੀ ਸਫਲਤਾਪੂਰਵਕ ਸਮਾਪਤੀ ਦੇ ਸਬੰਧ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ…
ਮੁੱਖ ਮੰਤਰੀ ਵੱਲੋਂ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰੋਗਰਾਮ ਦੇ ਦੂਜੇ ਐਡੀਸ਼ਨ ਦੀ ਸ਼ੁਰੂਆਤ
ਪਟਿਆਲਾ,-ਵਿਦਿਆਰਥੀਆਂ ਦੀ ਉੱਦਮੀ ਭਾਵਨਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਊਚਰ ਟਾਈਕੂਨ (ਭਵਿੱਖ…
ਦਿੱਲੀ ਤੋਂ ਪੜ੍ਹ ਕੇ ਬਣੀ ਆਈਏਐੱਸ, ਵਿਚਕਾਰ ਸ਼ਾਦੀ ’ਚ ਪਿਤਾ ਨੂੰ ਬੋਲੀ, ਨਾ ਕਰੋ ਮੇਰਾ ਕੰਨਿਆਦਾਨ
ਨਵੀਂ ਦਿੱਲੀ : ਮੱਧ ਪ੍ਰਦੇਸ਼ ਦੀਆਂ ਖੂਬਸੂਰਤ ਥਾਵਾਂ ’ਚ ਸ਼ਾਮਲ ਪਚਮੜੀ ਦੀ ਬੇਟੀ ਜਿਸ ਨੇ ਆਪਣੀ ਪੜ੍ਹਾਈ ਦਿੱਲੀ ’ਚ ਰਹਿ…