ਸਰਦੂਲਗੜ੍ਹ 18 ਨਵੰਬਰ ਗੁਰਜੰਟ ਸਿੰਘ ਬਾਜੇਵਾਲੀਆ
ਜ਼ਿਲਾ ਪੁਲਿਸ ਮੁਖੀ ਮਾਨਸਾ ਭਗੀਰਥ ਮੀਨਾ ਦੇ ਹੁਕਮਾਂ ਸਦਕਾ ਤੇ ਡੀਐਸਪੀ ਮਨਜੀਤ ਸਿੰਘ ਸਰਦੂਲਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿੱਢੀ ਨਸ਼ੇ ਦੇ ਖਾਤਮੇ ਲਈ ਮੁਹਿੰਮ ਤਹਿਤ ਥਾਣਾ ਮੁਖੀ ਗੁਰਪਾਲ ਸਿੰਘ ਰੰਧਾਵਾ ਥਾਣਾ ਮੁਖੀ ਦੀ ਅਗਵਾਈ ਹੇਠ ਥਾਣਾ ਜੋੜਕੀਆਂ ਵੱਲੋਂ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਦੌਰਾਨੇ ਚੈਕਿੰਗ ਤਿੰਨ ਲੋਕਾਂ ਨੂੰ ਨਸ਼ੇ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨਸ਼ੇ ਨੂੰ ਨੱਥ ਪਾਉਣ ਲਈ ਵੱਖ ਵੱਖ ਪਿੰਡਾਂ ਵਿੱਚ ਚੈਕਿੰਗ ਕਰ ਰਹੀ ਸੀ ਜਿਸ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਪਵਨ ਸਿੰਘ ਵਾਸੀ ਬਾਜੇਵਾਲਾ, ਨਿਰਮਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਭਲਾਈਕੇ, ਤਰਸੇਮ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਭਲਾਈਕੇ ਤੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਤਿੰਨੋ ਕਥਿਤ ਦੋਸ਼ੀਆਂ ਖਿਲਾਫ ਮੁਕਦਮਾ ਨੰਬਰ 52 ਤਹਿਤ ਵੱਖ-ਵੱਖ ਧਰਮਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ।