ਨਸ਼ਾ ਤਸਕਰਾ ਨੂੰ ਫਾਂਸੀ ਦੀ ਸਜਾ ਲਈ ਬਨਾਵਾਂਗੇ ਕਾਨੂੰਨ।


ਬੁਢਲਾਡਾ ਹਲਕੇ ਦੇ ਲੋਕਾਂ ਦੇ ਪਿਆਰ ਤੋਂ ਭਾਵੁਕ ਹੋਈ ਹਰਸਿਮਰਤ ਕੌਰ।

ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਲੋਕ ਸਭਾ ਹਲਕਾ ਬਠਿੰਡਾ ਦੇ ਲੋਕ 1 ਜੂਨ ਨੂੰ ਆਮ ਆਦਮੀ ਪਾਰਟੀ ਦੇ ਝਾੜੂ ਦੀ ਗਿੱਚੀ ਮਰੋੜਨ ਲਈ ਤਿਆਰ ਬੈਠੇ ਹਨ। ਇਹ ਸ਼ਬਦ ਅੱਜ ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਢਾਈ ਸਾਲ ਦੇ ਰਾਜ ਵਿੱਚ ਹਰ ਵਰਗ ਦੁੱਖੀ ਨਜਰ ਆ ਰਿਹਾ ਹੈ। ਨਸ਼ਾ ਲੋਕਾਂ ਦੇ ਘਰਾਂ ਤੱਕ ਸਪਲਾਈ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਖਤਮ ਕੀਤਾ ਜਾ ਰਿਹੈ, ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਸ਼ਾ ਵੇਚਣ ਵਾਲੇ ਨੂੰ ਫਾਂਸੀ ਦੀ ਸਜਾ ਦੇਣ ਦਾ ਕਾਨੂੰਨ ਲਿਆਵੇਗੀ ਅਤੇ ਉਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਚੋ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਸਖਤ ਕਾਨੂੰਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਹਲਕੇ ਅੰਦਰ ਰੁਜਗਾਰ ਦੇ ਸਾਧਨ ਪੈਦਾ ਕਰਨ ਲਈ ਸੰਨਤਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਰਾਜ ਵਿੱਚ ਸ਼ਗਨ ਸਕੀਮਾਂ ਤੋਂ ਵਾਂਝੇ ਰਹੇ ਲੋਕਾਂ ਨੂੰ ਜਿੱਥੇ ਪੁਰਾਣੀਆਂ ਸ਼ਗਨ ਸਕੀਮਾਂ ਦਿੱਤੀਆਂ ਜਾਣਗੀਆਂ ਉਥੇ ਅਨੇਕਾਂ ਭਲਾਈ ਸਕੀਮਾਂ ਰਾਹੀਂ ਹਰ ਵਰਗ ਨੂੰ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2 ਜੂਨ ਤੋਂ ਬਾਅਦ ਬਿਜਲੀ ਗੁੱਲ ਹੋ ਜਾਵੇਗੀ ਲੋਕ ਹੁਣ ਤੋਂ ਹੀ ਤਿਆਰ ਕਰ ਲੈਣ, ਕਿਉਂਕਿ ਬਿਜਲੀ ਦੀ ਖਪਤ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਵੱਧ ਚੁੱਕੀ ਹੈ ਪ੍ਰੰਤੂ ਬਿਜਲੀ ਪੈਦਾਵਾਰ ਚ ਵਾਧਾ ਕਰਨ ਲਈ ਇਸ ਨਿਕੰਮੀ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ ਅਤੇ ਬਿਜਲੀ ਬੋਰਡ ਹੀ ਘਾਟੇ ਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਦੱਸਿਆ ਕਿ 2 ਜੂਨ ਤੱਕ ਬਿਜਲੀ ਨੂੰ ਸਰਪਲਸ ਕਰਨਾ ਆਪ ਸਰਕਾਰ ਦੀ ਮਜਬੂਰੀ ਹੈ ਕਿਉਂਕਿ ਚੋਣਾਂ ਸਿਰ ਤੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸਰਕਾਰ ਨੂੰ ਚਲਦਾ ਕਰਨ ਲਈ ਇੱਕ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪਾ ਕੇ ਦਿੱਲੀ ਪਾਰਲੀਮੈਂਟ ਵਿੱਚ ਪੰਜਾਬ ਦੇ ਲੋਕਾਂ ਦੀ ਆਵਾਜ ਨੂੰ ਬੁਲੰਦ ਕੀਤਾ ਜਾ ਸਕੇ। ਇਸ ਮੌਕੇ ਤੇ ਬੋਲਦਿਆਂ ਪਾਰਟੀ ਦੇ ਜਨਰਲ ਸਕੱਤਰ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆਂ ਨੇ ਕਿਹਾ ਕਿ ਇਸ ਠਾਠਾ ਮਾਰਦੇ ਇਕੱਠ ਤੋਂ ਸਪੱਸ਼ਟ ਹੋ ਚੁੱਕਿਆ ਹੈ ਕਿ ਲੋਕਾਂ ਨੇ ਆਪ ਸਰਕਾਰ ਦਾ ਬਿਸਤਰਾ ਗੋਲ ਕਰਨ ਦਾ ਮਨ ਬਣਾ ਲਿਆ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ਾਲ ਇਕੱਠ ਤੋਂ ਭਾਵੁਕ ਹੋ ਕੇ ਬੋਲਦਿਆਂ ਕਿਹਾ ਕਿ ਪਹਿਲਾ ਪ੍ਰਕਾਸ਼ ਸਿੰਘ ਬਾਦਲ ਦੇ ਲੰਬੀ ਹਲਕੇ ਦੇ ਲੋਕ ਮੇਰੀ ਜਿੱਤ ਵਿੱਚ ਅਹਿਮ ਰੋਲ ਅਦਾ ਕਰਦੇ ਸਨ ਪਰ ਹੁਣ ਇਹ ਰੋਲ ਅੱਜ ਬੁਢਲਾਡਾ ਦੇ ਲੋਕ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਮੇਰਾ ਇੱਕ ਇੱਕ ਕਤਰਾ ਹਲਕੇ ਦੇ ਵਿਕਾਸ ਅਤੇ ਤਰੱਕੀ ਲਈ ਹੋਵੇਗਾ। ਇਸ ਮੌਕੇ ਤੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਕੌਰ ਕਮੇਟੀ ਮੈਂਬਰ ਠੇਕੇਦਾਰ ਗੁਰਪਾਲ ਸਿੰਘ, ਕੌਂਸਲਰ ਸੁਖਵਿੰਦਰ ਕੌਰ ਸੁੱਖੀ, ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਹਲਕਾ ਸ਼ਹਿਰੀ ਕੁਆਰਡੀਨੇਟਰ ਰਜਿੰਦਰ ਸੈਣੀ ਝੰਡਾ, ਅਮਰਜੀਤ ਸਿੰਘ ਕੁਲਾਣਾ, ਕੌਂਸਲਰ ਕਾਲੂ ਮਦਾਨ, ਕੌਂਸਲਰ ਤਾਰੀ ਫੌਜੀ, ਕੌਂਸਲਰ ਦੀਪੂ, ਕੌਂਸਲਰ ਦਰਸ਼ਨ ਸਿੰਘ ਦਰਸ਼ੀ, ਕੌਂਸਲਰ ਸੁਭਾਸ਼ ਵਰਮਾਂ, ਸਾਬਕਾ ਕੌਂਸਲਰ ਕੇਵਲ ਪੇਂਟਰ, ਸਾਬਕਾ ਕੌਂਸਲਰ ਗੁਰਵਿੰਦਰ ਸੋਨੂੰ, ਜਸਵੀਰ ਸਿੰਘ ਜੱਸੀ, ਪਰਵਿੰਦਰ ਸਿੰਘ ਸੋਨੂੰ, ਸੁਖਵਿੰਦਰ ਸਿੰਘ ਮਨੀ,ਸ਼ਾਮਲਾ ਧਲੇਵਾਂ,ਹਰਿੰਦਰ ਸਿੰਘ ਸਾਹਨੀ,ਤਨਜੋਤ ਸਿੰਘ ਸਾਹਨੀ, ਕੁਲਦੀਪ ਸਿਮਾਰ,ਤਾਰਾ ਸਿੰਘ ਵਿਰਦੀ, ਦਰਸ਼ਨ ਸਿੰਘ ਰੱਲੀ, ਰਾਜੇਸ਼ ਸਿੰਗਲਾ ਬਰੇਟਾ, ਕਾਕਾ ਕੋਚ, ਮੋਨੂੰ ਸੈਣੀ, ਅਮਰਜੀਤ ਸਿੰਘ ਕੁਲਾਣਾ,ਹਰਮੇਲ ਸਿੰਘ ਕਲੀਪੁਰ, ਬੱਲਮ ਸਿੰਘ ਕਲੀਪੁਰ, ਬਲਵੀਰ ਸਿੰਘ ਬੀਰੋਕੇ, ਮਹਿੰਦਰ ਸਿੰਘ ਸਰਪੰਚ ਸੈਦੇਵਾਲਾ, ਜੋਗਾ ਸਿੰਘ ਬੋਹਾ, ਸੁਰਜੀਤ ਸਿੰਘ ਟੀਟਾ ਆਦਿ ਹਾਜਰ ਸਨ।