ਬਰਨਾਲਾ,14,ਦਸੰਬਰ/ਕਰਨਪ੍ਰੀਤ ਕਰਨ /-ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਹਿੱਤ ਸਿਵਲ ਹਸਪਤਾਲ ਬਰਨਾਲਾ ਦੇ ਸਾਰੇ ਵਿੰਗਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਹਸਪਤਾਲ ਦੇ ਸਾਰੇ ਵਾਰਡਾਂ, ਆਪ੍ਰੇਸ਼ਨ ਥੀਏਟਰ, ਐਮਰਜੈਂਸੀ ਵਾਰਡ, ਨਸ਼ਾ ਛੁਡਾਉ ਕੇਂਦਰ, ਡੇਂਗੂ ਵਾਰਡ , ਡਾਇਲਸਿਸ ਵਿਭਾਗ ਅਤੇ ਕ੍ਰਿਸ਼ਨਾ ਲੈਬਾਰਟਰੀ ਦਾ ਨਿਰੀਖਣ ਕੀਤਾ। ਵਾਰਡਾਂ ਅਤੇ ਐਮਰਜੈਂਸੀ ‘ਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ- ਚਾਲ ਪੁੱਛਿਆ ਅਤੇ ਮਰੀਜ਼ਾਂ ਵੱਲੋਂ ਮਿਲ ਰਹੀਆਂ ਸਿਹਤ ਸਹੂਲਤਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ।
ਸਿਵਲ ਸਰਜਨ ਬਰਨਾਲਾ ਵੱਲੋਂ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਅਤੇ ਸਟਾਫ ਨੂੰ ਹਾਈ ਰਿਸਕ ਗਰਭਵਤੀ ਮਾਵਾਂ ਦਾ ਖਾਸ ਧਿਆਨ ਰੱਖਣ, ਆਰ.ਸੀ.ਐਚ.ਦੇ ਕੰਮ ਨੂੰ ਵਧਾਉਣ, ਹਸਪਤਾਲ ਦੀ ਸਾਫ ਸ਼ਫਾਈ ਦਾ ਖਾਸ ਧਿਆਨ ਰੱਖਣ , ਸਿਹਤ ਸੇਵਾਵਾਂ ਦੇਣੀਆਂ ਯਕੀਨੀ ਬਣਾਏ ਜਾਣ, ਡਿਉਟੀ ਸਮੇਂ ਦੌਰਾਨ ਸਮੇਂ ਦੀ ਪਾਬੰਦੀ ਦਾ ਧਿਆਨ ਰੱਖਣ, ਸਿਹਤ ਸੰਸਥਾ ਵਿੱਚ ਜਣੇਪੇ ਦੀ ਗਿਣਤੀ ਵਧਾਉਣ, ਹਰ ਤਰਾਂ ਦੇ ਰਿਕਾਰਡ ਨੂੰ ਮੇਨਟੇਨ ਰੱਖਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰੇ ਦੌਰਾਨ ਡਾ.ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਰਾਜ ਕੁਮਾਰ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ , ਜੋਗਿੰਦਰ ਸਿੰਘ ਚੀਫ ਫਾਰਮੇਸੀ ਅਫਸਰ, ਮੈਡਮ ਜਸਪ੍ਰੀਤ ਕੌਰ ਅਤੇ ਸਟਾਫ ਸਿਵਲ ਹਸਪਤਾਲ ਹਾਜ਼ਰ ਸਨ।