ਸੂਬਾ ਪ੍ਰਧਾਨ ਮਲੂਕ ਸਿੰਘ ਹੀਰ ਕੇ ਵੱਲੋ ਖਨੌਰੀ ਬਾਰਡਰ ਤੇ ਪਹੁੰਚ ਕੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀ ਲੜਾਈ ਲੜ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਠੀਕ ਲਈ ਅਰਦਾਸ ਕੀਤੀ

ਮਾਨਸਾ 14 ਦਸੰਬਰ ਗੁਰਜੰਟ ਸਿੰਘ ਬਾਜੇਵਾਲੀਆ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰਕੇ ਵੱਲੋਂ ਖਨੌਰੀ ਬਾਰਡਰ ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜੱਥਾ ਲੈ ਕੇ ਸ਼ਮੂਲੀਅਤ ਕੀਤੀ ਗਈ ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਮਲੂਕ ਸਿੰਘ ਹੀਰ ਕੇ ਵੱਲੋਂ ਕੀਤੀ ਗਈ ਅਤੇ ਖਨੌਰੀ ਬਾਰਡਰ ਤੇ ਪਹੁੰਚ ਕੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀ ਲੜਾਈ ਲੜ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਜਾਬੀ ਲਈ ਅਰਦਾਸ ਕੀਤੀ ਗਈ ਅਤੇ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਪੰਜਾਬ ਜ਼ਿਲਾ ਅਤੇ ਬਲਾਕਾਂ ਦੇ ਆਗੂ ਸ਼ਾਮਿਲ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਸੂਬਾ ਪ੍ਰਧਾਨ ਮਲੂਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਰਾਹ ਵੱਖੋ ਵੱਖਰੇ ਹੋ ਸਕਦੇ ਹਨ ਪਰ ਸਾਡੀ ਸਾਰਿਆਂ ਦੀ ਮੰਜ਼ਿਲ ਇੱਕ ਹੈ ਅਤੇ ਸਰਕਾਰਾਂ ਵਿਰੁੱਧ ਅਤੇ ਕੋਪਰੇਟਿਵ ਘਰਾਣਿਆ ਵਿਰੁੱਧ ਜੋ ਇਹ ਸੰਘਰਸ ਵਿੱਢਿਆ ਹੋਇਆ ਹੈ ਇੱਥੇ ਸਾਰੀਆਂ ਜਥੇਬੰਦੀਆਂ ਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ ਅਤੇ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਨਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਖਨੋਰੀ ਬਾਰਡਰ ਵੱਲ ਮੋਰਚੇ ਦੀ ਹਮਾਇਤ ਲਈ ਪਹੁੰਚਿਆ ਜਾਵੇ। ਕਿਉਂਕਿ ਹਾਲਾਤਾਂ ਦੇ ਅਨੁਸਾਰ ਇਸ ਸਮੇਂ ਏਕਤਾ ਦੀ ਬਹੁਤ ਵੱਡੀ ਜਰੂਰਤ ਹੈ। ਅਤੇ ਸਾਰੀਆਂ ਜਥੇਬੰਦੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਇੱਕ ਹੋ ਜਾਣਾ ਚਾਹੀਦਾ ਹੈ।