ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਤਰੀ ਦੇ ਹੋਏ ਕਵੀ ਦਰਬਾਰ ਵਿੱਚ ਛੋਟੇ ਛੋਟੇ ਬੱਚਿਆਂ ਨੇ ਮੂਲ ਮੰਤਰ ਦਾ ਪਾਠ, ਜਪੁਜੀ ਸਾਹਿਬ ਜੀ ਦਾ ਪਾਠ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਫਲਸਫੇ ਤੇ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਹਜੂਰੀ ਰਾਗੀ ਜਥਾ ਭਾਈ ਰਾਮ ਸਿੰਘ ਜੀ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਕੋਹਲੀ (ਸੋਨੂੰ), ਮਾਸਟਰ ਕੁਲਵੰਤ ਸਿੰਘ, ਸੰਤੋਖ ਸਿੰਘ, ਗੁਰਚਰਨ ਸਿੰਘ ਮਲਹੋਤਰਾ, ਕੁਲਦੀਪ ਸਿੰਘ ਅਨੇਜਾ, ਮਿਸਤਰੀ ਜਰਨੈਲ ਸਿੰਘ, ਭਾਈ ਮਿੱਠੂ ਸਿੰਘ, ਸੋਨੂੰ ਸਾਹਨੀ, ਕਵਲਜੀਤ ਸਿੰਘ ਬੌਬੀ, ਜੱਗਮੋਹਨ ਸਿੰਘ, ਅਮਰਜੀਤ ਸਿੰਘ, ਨੱਥਾ ਸਿੰਘ ਅਤੇ ਦਵਿੰਦਰ ਸਿੰਘ ਕੋਹਲੀ ਨੇ ਹਾਜ਼ਰੀ ਲਗਵਾਈ।