ਬੁਢਲਾਡਾ :- ਦਵਿੰਦਰ ਸਿੰਘ ਕੋਹਲੀ – ਦਿਨ ਦਿਹਾੜੇ ਦੁਪਹਿਰ 1 ਵਜੇ ਦੇ ਕਰੀਬ ਸਥਾਨਕ ਸ਼ਹਿਰ ਬੁਢਲਾਡਾ ਦੇ ਬੋਹਾ ਰੋਡ ਪੂਲ ਦੇ ਥੱਲੇ ਇੱਕ ਵੱਡੀ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ, ਜਦੋਂ ਇੱਕ ਪਰਚੂਨ ਦੀ ਦੁਕਾਨ ਤੇ ਦੁਕਾਨਦਾਰ ਨੂੰ ਦੋ ਨਕਾਬਪੋਸ਼ ਅਨਸਰ ਪਿਸਤੌਲ ਦੀ ਨੋਕ’ਤੇ ਪੈਸੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਦੁਕਾਨਦਾਰ ਦੀ ਬਹਾਦਰੀ ਨਾਲ ਉਹ ਅਸਫਲ ਹੋ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਕਾਨਦਾਰ ਨੇ ਕਿਹਾ ਕਿ ਦੋ ਨਕਾਬਪੋਸ਼ ਉਸਦੀ ਦੁਕਾਨ’ਤੇ 10 ਰੁਪਏ ਦੀ ਸਿਗਰਟ ਲੈਣ ਬਹਾਨੇ ਦਾਖਲ ਹੋਏ ਅਤੇ ਉਨ੍ਹਾਂ ਵੱਲੋਂ ਪਿਸਤੌਲ ਦਿਖਾ ਕੇ ਰੌਲ਼ਾ ਪਾਉਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਗਲ਼ੇ ਵਿੱਚ ਪਏ ਸਾਰੇ ਪੈਸੇ ਦੇਣ ਦੀ ਮੰਗ ਕੀਤੀ। ਉਹਨਾਂ ਨਾਲ ਹੱਥੋਪਾਈ ਵੀ ਕੀਤੀ ਗਈ ਅਤੇ ਦੁਕਾਨਦਾਰ ਵੱਲੋਂ ਸੋਟੀ ਦਿਖਾਉਣ’ਤੇ ਉਹ ਦੋ ਵਿਅਕਤੀ ਡਰ ਕੇ ਭਜ ਗਏ।ਇਸ ਦੌਰਾਨ ਸਥਾਨਕ ਲੋਕਾਂ ਨੇ ਵੀ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰੰਤੂ ਫੜੇ ਨਹੀਂ ਗਏ।ਇਸ ਮੌਕੇ ਪੁਲਿਸ ਨੂੰ ਸੂਚਨਾ ਦੇ ਕੇ ਸੀਸੀਟੀਵੀ ਫੁਟੇਜ ਦੇ ਆਧਾਰ’ਤੇ ਦੋ ਨਕਾਬਪੋਸ਼ ਅਨਸਰਾਂ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ।ਇਸ ਦੌਰਾਨ ਦੁਕਾਨਦਾਰ ਵੱਲੋਂ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਇਨ੍ਹਾਂ ਦੋਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਉੱਤੇ ਨਕੇਲ ਕਸੀ ਜਾਵੇ।
Related Posts
ਕਾਲਾ ਢਿੱਲੋਂ ਨੇ ਘਰ-ਘਰ ਮੰਗੀਆਂ ਵੋਟਾਂ, ਬਜ਼ੁਰਗਾਂ ਦਾ ਲਿਆ ਆਸ਼ੀਰਵਾਦ
ਬਰਨਾਲਾ,7,ਨਵੰਬਰ ਕਰਨਪ੍ਰੀਤ ਕਰਨ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ…
ਕਣਕ ਦੀ ਖਰੀਦ ਵਿੱਚ ਸੰਗਰੂਰ ਜ਼ਿਲ੍ਹਾ ਰਿਹਾ ਮੋਹਰੀ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀ ਕੀਤੀ ਸ਼ਲਾਘਾ
ਚੰਡੀਗੜ੍ਹ,-ਹਾੜੀ ਦੇ ਮੰਡੀਕਰਨ ਸੀਜ਼ਨ ਦੀ ਸਫਲਤਾਪੂਰਵਕ ਸਮਾਪਤੀ ਦੇ ਸਬੰਧ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ…
ਪੰਜਾਬ ‘ਚ ਨਾਈਟ ਕਰਫਿਊ ਲਾਗੂ, ਸਾਰੇ ਵਿਦਿਅਕ ਅਦਾਰੇ ਬੰਦ, ਲੱਗੀਆਂ ਹੋਰ ਵੀ ਕਈ ਪਾਬੰਦੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਫੈਲਾਣ ਰੋਕਣ ਲਈ ਸਖ਼ਤ ਫ਼ੈਸਲਾ ਲਿਆ ਹੈ। ਸਰਕਾਰ ਨੇ ਸੂਬੇ ਵਿਚ…