ਸੁਲਤਾਨਪੁਰ ਲੋਧੀ 27 ਦਸੰਬਰ ਲਖਵੀਰ ਵਾਲੀਆ ਕ੍ਰਾਂਤੀਕਾਰੀ ਬਸਪਾ ਅੰਬੇਦਕਰ ਦੇ ਆਗੂਆਂ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੋਈ ਇਸ ਮੀਟਿੰਗ ਵਿੱਚ ਦੇਸ਼ ਅਤੇ ਪੰਜਾਬ ਦੇ ਤਾਜ਼ਾ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚ ਕਿਸਾਨੀ ਅੰਦੋਲਨ ਬਾਰੇ ਸਾਰੇ ਆਗੂਆਂ ਦੇ ਵਿਚਾਰ ਜਾਨਣ ਤੋ ਬਾਅਦ ਪਾਰਟੀ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਜੱਬੋਵਾਲ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਮੋਦੀ ਸਰਕਾਰ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ ਕਿ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪਾ ਕੇ ਉਹਨਾਂ ਨੂੰ ਵੱਖ ਵੱਖ ਕਰਕੇ ਉਹਨਾਂ ਦੇ ਅੰਦੋਲਨ ਨੂੰ ਕਾਮਯਾਬ ਨਹੀਂ ਹੋਣ ਦੇ ਰਹੀ ਪਹਿਲੇ ਕਿਸਾਨੀ ਅੰਦੋਲਨ ਦੌਰਾਨ ਲਗਭਗ ਡੇਢ ਸਾਲ ਬਾਅਦ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਕੇ ਕਿਸਾਨੀ ਅੰਦੋਲਨ ਦੇ ਅੱਖਾਂ ਵਿੱਚ ਘੱਟਾ ਪਾਇਆ ਪਰ ਖੇਤੀ ਕਾਨੂੰਨ ਵਾਪਸ ਨਹੀਂ ਲਏ ਇਸ ਤੋਂ ਬਾਅਦ ਅੰਦੋਲਨ ਦੋ ਦੌਰਾਨ ਸੰਯੁਕਤ ਕਿਸਾਨ ਮੋਰਚਾ ਸਿਆਸੀ ਚਾਲਾਂ ਨਾਲ ਇਕੱਠਾ ਨਹੀਂ ਹੋਣ ਦਿੱਤਾ । ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲਗਭਗ ਇੱਕ ਮਹੀਨੇ ਤੋਂ ਉੱਪਰ ਸਮਾਂ ਹੋ ਗਿਆ ਹੈ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਕਿਸਾਨੀ ਅੰਦੋਲਨ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ।ਕਿਸਾਨੀ ਅੰਦੋਲਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਬਰਾਬਰ ਦੀ ਦੋਸ਼ੀ ਮੰਨਦੇ ਹੋਏ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ ਕ੍ਰਾਂਤੀਕਾਰੀ ਬਸਪਾ ਅੰਬੇਦਕਰ 30 ਦਸੰਬਰ ਨੂੰ ਕੀਤੇ ਜਾਣ ਵਾਲੇ ਪੰਜਾਬ ਬੰਦ ਦਾ ਪੂਰਨ ਸਮਰਥਨ ਕਰੇਗੀ ਅਤੇ ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਤੋਂ ਇਲਾਵਾ ਕੇਵਲ ਸਿੰਘ ਘਾਰੂ, ਬਲਦੇਵ ਸਿੰਘ ਮਨਿਆਲਾ, ਕਸ਼ਮੀਰ ਸਿੰਘ ਮੋਮੀ, ਤਰਸੇਮ ਸਿੰਘ ਨਸੀਰੇਵਾਲ, ਸਤਨਾਮ ਸਿੰਘ ਮਲਸੀਆਂ, ਪੰਡਿਤ ਵਿਜੇ ਸਹੋਤਾ, ਹਰਭਜਨ ਸਿੰਘ, ਬਲਵਿੰਦਰ ਸਿੰਘ, ਹੰਸਾ ਸਿੰਘ ਤਰਸੇਮ ਸਿੰਘ, ਗੁਰਦੀਪ ਸਿੰਘ, ਗੁਰਨਾਮ ਸਿੰਘ ਕਾਲਰੂ, ਰਵੀ ਗਿੱਲ, ਬੀਬੀ ਸਿੰਦਰ ਕੌਰ ਮਸੀਤਾ, ਸੁਰਜੀਤ ਕੌਰ ਕਾਲਰੂ, ਅਮਰਜੀਤ ਕੌਰ ਅਤੇ ਸੁਨੀਲ ਬਾਂਸਲ ਹੈਪੀ ਆਦਿ ਹਾਜ਼ਰ ਸਨ
Related Posts
ਸਲਮਾਨ ਖ਼ਾਨ ਦੀ ਕੰਪਨੀ Being Human ’ਤੇ ਧੋਖਾਧੜੀ ਦੇ ਦੋਸ਼, ਮਾਮਲਾ ਦਰਜ ਪਰ ਕੋਈ ਸੁਣਵਾਈ ਨਹੀਂ
ਚੰਡੀਗੜ੍ਹ : ਸ਼ਹਿਰ ਦੇ ਇਕ ਕਾਰੋਬਾਰੀ ਅਰੁਣ ਗੁਪਤਾ ਨੇ ਸਲਮਾਨ ਖ਼ਾਨ, ਉਨ੍ਹਾਂ ਦੀ ਭੈਣ ਅਲਵੀਰਾ ਖ਼ਾਨ ਅਗਨੀਹੋਤਰੀ ਤੇ ਬੀਂਗ ਹਿਊਮਨ ਕੰਪਨੀ…
ਚੀਫ਼ ਜਸਟਿਸ ਵੱਲੋਂ ਪੰਜਾਬ ਦੇ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦਫ਼ਤਰਾਂ ਦਾ ਵਰਚੁਅਲ ਉਦਘਾਟਨ
ਚੰਡੀਗੜ੍ਹ,-ਚੀਫ਼ ਜਸਟਿਸ ਮਾਣਯੋਗ ਰਵੀ ਸ਼ੰਕਰ ਝਾਅ ਵੱਲੋਂ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ “ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ” ਦੇ ਦਫ਼ਤਰਾਂ…
ਗਵਾਦਰ ’ਚ ਲੋਕਾਂ ਦੇ ਹੱਕ ਦੀ ਲੜਾਈ ਜਾਰੀ, ਪਾਕਿਸਤਾਨ ਕਰ ਰਿਹਾ ਹੈ ਪੁਲਿਸ ਤਾਇਨਾਤ
ਇਸਲਾਮਾਬਾਦ : ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਖ਼ਿਲਾਫ਼ ਬਲੋਚਿਸਤਾਨ ’ਚ ਮਹੀਨੇ ਭਰ ਤੋਂ ਜਾਰੀ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਪਾਕਿ…