ਤਾਜ਼ਾ ਸਾਉਣੀ ਦੀਆਂ 14 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਕੇ ਪੰਜਾਬ ਹਿਤੈਸ਼ੀ ਹੋਣ ਦਾ ਪ੍ਰਤੱਖ ਪ੍ਰਮਾਣ

ਬਰਨਾਲਾ, 20 ਜੂਨ/ ਕਰਨਪ੍ਰੀਤ ਕਰਨ

ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਦੀਆਂ ਕਿਸਾਨਾਂ ਦੀ ਭਲਾਈ ਲਈ ਦਰਿਆਦਿਲੀ ਸਦਕਾ 20,000 ਕਰੋੜ ਪਾਇਆ ਖਾਤਿਆਂ ਚ- ਪਾ ਕੇ ਪੰਜਾਬ ਹਿਤੈਸ਼ੀ ਦਾ ਪ੍ਰਤੱਖ ਪ੍ਰਮਾਣ ਦਿੱਤਾ ਹੈ ! ਉੱਥੇ ਹੀ ਇਤਿਹਾਸਿਕ ਫੈਸਲਾ ਲੈਂਦਿਆਂ ਮੋਦੀ ਮੰਤਰੀ ਮੰਡਲ ਨੇ ਸਾਉਣੀ ਦੀਆਂ 14 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਹੈ। ਜਿਸ ਵਿਚ ਕਪਾਹ,ਮੱਕੀ,ਬਾਜਰਾ,ਮੂੰਗਫਲੀ,ਸੂਰਜਮੁਖੀ,ਮੂੰਗੀ,ਤਿਲ ਅਤੇ ਸੋਆਬੀਨ ਸਮੇਤ ਸਾਉਣੀ  ਦੀਆਂ 14 ਫਸਲਾਂ ਨੇ ਘੱਟੋ ਘੱਟ ਸਮਰਥਨ ਮੁੱਲ ਐਮਐਸਪੀ ਚ ਵਾਧੇ ਦਾ ਐਲਾਨ ਕੀਤਾ ਗਿਆ ਹੈਝੋਨੇ ਦਾ ਨਵਾਂ ਘੱਟੋ-ਘੱਟ ਸਮਰਥਨ ਮੁੱਲ 2300 ਰੁਪਏ ਮਿੱਥਿਆ ਗਿਆ ਹੈ, ਜੋ ਕਿ ਪਿਛਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ 117 ਰੁਪਏ ਵੱਧ ਹੈ। ਇਸ ਦੀ ਦੂਜੀ ਕਿਸਮ ਲਈ ਨਵਾਂ ਐੱਮ. ਐੱਸ. ਪੀ. 7,521 ਰੁਪਏ ਹੋਵੇਗਾ, ਜੋ ਪਹਿਲਾਂ ਨਾਲੋਂ 501 ਰੁਪਏ ਵੱਧ ਹੈ।ਕਿਸਾਨਾਂ ਲਈ ਮੋਦੀ ਸਰਕਾਰ ਨੇ ਆਪਣਾ ਖਜ਼ਾਨਾ ਖੋਲ੍ਹ ਦਿੱਤਾ ਹੈ। ਕੈਬਨਿਟ ‘ਚ ਕਿਸਾਨਾਂ ਦੀ ਭਲਾਈ ਲਈ ਇਕ ਬਹੁਤ ਹੀ ਅਹਿਮ ਫੈਸਲਾ ਲਿਆ ਗਿਆ ਹੈ।  ਕੇਵਲ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਕਿਸਾਨਾਂ ਨੂੰ ਪਹਿਲ ਦਿੰਦੇ ਹਨ, ਇਸ ਸਰਕਾਰ ਨੇ ਆਪਣੇ ਨਵੇਂ ਕਾਰਜਕਾਲ ਕਿਸਾਨਾਂ ਦੇ ਹਿੱਤ ‘ਚ ਫੈਸਲੇ ਲਏ ਹਨ। ਸਰਕਾਰ ਨੇ 2018 ‘ਚ ਸਾਉਣ ਦੇ ਸੀਜ਼ਨ ਲਈ ਨਵਾਂ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ।