—ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ
ਬਰਨਾਲਾ, 2 ਜਨਵਰੀ ਕਰਨਪ੍ਰੀਤ ਕਰਨ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ, ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ ਸਥਾਨ ’ਤੇ ਡਰੋਨ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤੇ ਜੇਲ੍ਹ ਦੇ ਆਲੇ-ਦੁਆਲੇ ਦੇ 500 ਮੀਟਰ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਗਿਆ ਹੈ।
ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਵਿੱਚ Pregabalin 300mg (Signature) ਦੇ ਕੈਪਸੂਲ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।