ਮਾਨਸਾ, 28 ਜੂਨ:-ਗੁਰਪ੍ਰੀਤ ਧਾਲੀਵਾਲ       ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ਵਾਲੇ ਖੂਨਦਾਨੀ ਅਤੇ ਸਾਰਾ ਯਹਾਂ ਪੰਜਾਬੀ ਨਿਊਜ਼ ਦੇ ਮੁੱਖ ਸੰਪਾਦਕ ਬਲਜੀਤ ਸ਼ਰਮਾ ਜੀ ਦੇ ਮਾਤਾ ਜੀ ਦੇ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਤੇ ਮਾਨਸਾ ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਮਾਤਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਤੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਡਾਕਟਰ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਮਾਂ ਤਾਂ ਮਾਂ ਹੀ ਹੁੰਦੀ ਹੈ। ਮਾਂ ਹਮੇਸ਼ਾ ਆਪਣੇ ਬੱਚਿਆਂ ਲਈ ਸੁੱਖਾਂ ਮੰਗਦੀ ਹੈ। ਮਾਂ ਦੇਣਾ ਅਸੀਂ ਸੱਤ ਜਨਮਾਂ ਵੀ ਨਹੀਂ ਦੇ ਸਕਦੇ। ਬਲਜੀਤ ਸ਼ਰਮਾ ਜੀ ਦੇ ਮਾਤਾ ਜੀ ਨੂੰ ਕਈ ਵਾਰ ਮਿਲਣ ਦਾ ਮੌਕਾ ਮਿਲਿਆ ਉਨ੍ਹਾਂ ਦਾ ਸੁਭਾਅ ਬਹੁਤ ਮਿੱਠਾ ਸੀ। ਮਾਤਾ ਜੀ ਦੀ ਕਮੀਂ ਤਾਂ ਕਦੇ ਵੀ ਪੂਰੀ ਨਹੀਂ ਹੋ ਸਕਦੀ, ਪਰ ਉਨ੍ਹਾਂ ਦਾ ਪਿਆਰ, ਉਨ੍ਹਾਂ ਦਾ ਅਸ਼ੀਰਵਾਦ ਹਮੇਸ਼ਾ ਸ਼ਰਮਾ ਪਰਿਵਾਰ ਤੇ ਬਣਿਆ ਰਹੇਗਾ। ਬਲਜੀਤ ਸ਼ਰਮਾ ਇੱਕ ਸਮਾਜ ਸੇਵੀ, ਇੱਕ ਨੇਕ ਇਨਸਾਨ ਅਤੇ ਅਨੇਕਾਂ ਲੋੜਵੰਦਾਂ ਲੋਕਾਂ ਨੂੰ ਖੂਨਦਾਨ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਚਾਈ ਹੈ। ਅੱਜ ਬਲਜੀਤ ਸ਼ਰਮਾ ਕੋਈ ਜਾਣ ਪਹਿਚਾਣ ਦੇ ਮੁਥਾਜ ਨਹੀਂ ਅਜਿਹੇ ਗੁਣ ਇੱਕ ਮਾਂ ਤੋਂ ਹੀ ਮਿਲਦੇ ਹਨ। ਮਾਤਾ ਜੀ ਪੂਰੇ 92 ਸਾਲ ਦੀ ਉਮਰ ਭੋਗ ਕੇ ਗੂਰੂ ਚਰਨਾਂ ਵਿੱਚ ਜਾ ਵਿਰਾਜੇ ਹਨ। ਮੈਂ ਪ੍ਰਮਾਤਮਾਂ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਣਾਈ ਰੱਖਣ।
ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮਾਤਾ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਮਾਤਾ ਜੀ ਦੇ ਚਲੇ ਜਾਣ ਨਾਲ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਪਰ ਉਸ ਪ੍ਰਮਾਤਮਾਂ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਇਸ ਸਮਾਜ਼ ਵਿੱਚ ਜਿਉਣ ਲਈ ਇੱਕ ਚੰਗੀ ਪਰਵਰਿਸ਼ ਹੋਣੀ ਬਹੁਤ ਜ਼ਰੂਰੀ ਹੈ ਜੋ ਮਾਤਾ ਜੀ ਨੇ ਬਲਜੀਤ ਸ਼ਰਮਾ ਵਰਗੇ ਸਮਾਜ ਸੇਵੀ ਦੇ ਰੂਪ ਵਿੱਚ ਸਾਡੀ ਮਾਨਸਾ ਨੂੰ ਦਿੱਤਾ ਹੈ। ਬਲਜੀਤ ਸ਼ਰਮਾ ਦੁੱਖ ਸੁੱਖ ਵਿੱਚ ਖੜ੍ਹਨ ਵਾਲਾ ਇਮਾਨਦਾਰ ਇਨਸਾਨ ਹੈ।
ਇਸ ਮੌਕੇ ਤੇ ਅਪੈਕਸ ਕਲੱਬ ਮਾਨਸਾ ਵੱਲੋਂ ਮਾਤਾ ਬਚਿੰਤ ਕੌਰ ਨਮਿੱਤ ਅੰਤਿਮ ਅਰਦਾਸ ਮੌਕੇ ਸਥਾਨਕ ਗਊਸ਼ਾਲਾ ਭਵਨ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਸਵਰਗਵਾਸੀ ਮਾਤਾ ਬਚਿੰਤ ਕੌਰ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਬਲੱਡ ਬੈਂਕਾਂ ਵਿੱਚ ਖੂਨ ਦੀ ਘਾਟ ਨੂੰ ਪੂਰਾ ਕਰਨਾ ਵੀ ਸੀ ਇਸ ਕੈਂਪ ਵਿੱਚ ਅਪੈਕਸ ਕਲੱਬ ਦੇ ਮੈਂਬਰਾਂ ਸਮੇਤ 25 ਲੋਕਾਂ ਨੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਲਈ ਯੋਗਦਾਨ ਪਾਇਆ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਬਲਜੀਤ ਸ਼ਰਮਾਂ ਜਿਨ੍ਹਾਂ ਨੇ ਖੁਦ 130 ਵਾਰ ਖ਼ੂਨਦਾਨ ਕੀਤਾ ਹੈ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ ਉਹ ਜਿੱਥੇ ਖੂਨਦਾਨ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹਨ ਉਸ ਦੇ ਨਾਲ ਨਾਲ ਸਮਾਜਸੇਵੀ ਕੰਮਾਂ ਵਿੱਚ ਵੀ ਮੌਹਰੀ ਰੋਲ ਅਦਾ ਕਰਦੇ ਹਨ ਇਸ ਲਈ ਅਪੈਕਸ ਕਲੱਬ ਮਾਨਸਾ ਵਲੋਂ ਖੂਨਦਾਨ ਕੈਂਪ ਲਗਾ ਕੇ ਉਨ੍ਹਾਂ ਦੀ ਮਾਤਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਇਸ ਕੈਂਪ ਵਿੱਚ ਸਵੈਇੱਛਕ ਖੂਨਦਾਨੀਆਂ ਗੁਰਪ੍ਰੀਤ ਭੰਮਾਂ, ਆਲਮ ਸਿੰਘ, ਪ੍ਰਵੀਨ ਟੋਨੀ ਸ਼ਰਮਾਂ ਜਿਨ੍ਹਾਂ ਨੇ ਕਈ ਕਈ ਵਾਰ ਖ਼ੂਨਦਾਨ ਕੀਤਾ ਹੈ ਸਮੇਤ ਕਈ ਲੋਕਾਂ ਨੇ ਇਹਨਾਂ ਖੂਨਦਾਨੀਆਂ ਤੋਂ ਪ੍ਰਭਾਵਿਤ ਹੋ ਕੇ ਪਹਿਲੀ ਵਾਰ ਖ਼ੂਨਦਾਨ ਕੀਤਾ ਹੈ।ਇਸ ਕੈਂਪ ਲਈ ਗੁਰਪ੍ਰੀਤ ਭੰਮਾਂ, ਡਿੰਪਲ ਫਰਮਾਹੀ, ਬਲਜੀਤਪਾਲ ਵਰਗੇ ਖੂਨਦਾਨੀ ਪ੍ਰੇਰਕਾਂ ਦਾ ਵੱਡਾ ਯੋਗਦਾਨ ਰਿਹਾ।ਇਸ ਕੈਂਪ ਦੀ ਸ਼ੁਰੂਆਤ ਸ਼ਹਿਰ ਦੇ ਉੱਘੇ ਸਰਜਨ ਡਾਕਟਰ ਟੀ.ਪੀ.ਐਸ.ਰੇਖੀ ਨੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਸ਼ਰਧਾਂਜਲੀ ਸਮਾਗਮ ਸਮੇਂ ਖੂਨਦਾਨ ਕੈਂਪ ਲਗਾਉਣ ਨਾਲ ਲੋਕਾਂ ਵਿੱਚ ਖੂਨਦਾਨ ਕਰਨ ਦੀ ਜਾਗ੍ਰਤੀ ਪੈਦਾ ਹੁੰਦੀ ਹੈ ਅਤੇ ਕਈ ਲੋਕਾਂ ਨੂੰ ਅਜਿਹੇ ਕੈਂਪਾਂ ਰਾਹੀਂ ਪਹਿਲੀ ਵਾਰ ਖ਼ੂਨਦਾਨ ਕਰਨ ਦਾ ਮੌਕਾ ਮਿਲਦਾ ਹੈ ਅਤੇ ਉਹ ਅੱਗੇ ਜਾ ਕੇ ਰੈਗੂਲਰ ਖੂਨਦਾਨ ਕਰਨ ਲੱਗ ਜਾਂਦੇ ਹਨ ਇਸ ਲਈ ਸਾਨੂੰ ਹਰੇਕ ਖੁਸ਼ੀ ਅਤੇ ਗਮੀਂ ਸਾਂਝੀ ਕਰਨ ਸਮੇਂ ਖੂਨਦਾਨ ਕੈਂਪ ਲਗਾਉਣਾ ਚਾਹੀਦਾ ਹੈ ਜਿਸ ਵਿੱਚ ਪਰਿਵਾਰਕ ਮੈਂਬਰਾਂ ਸਮੇਤ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਤੇ ਕਾਂਗਰਸੀ ਆਗੂ ਗੁਰਪ੍ਰੀਤ ਗਾਗੋਵਾਲ, ਕਾਂਗਰਸੀ ਆਗੂ ਗੁਰਪ੍ਰੀਤ ਵਿੱਕੀ, ਅਕਾਲੀ ਆਗੂ ਪੇ੍ਮ ਕੁਮਾਰ ਅਰੋੜਾ, ਪਿ੍ਤਪਾਲ ਡਾਲੀ, ਡਾਕਟਰ ਵਰੁਣ ਮਿੱਤਲ, ਡਾਕਟਰ ਪਵਨ ਬਾਂਸਲ, ਅਸ਼ੋਕ ਗਰਗ, ਵਿਨੋਦ ਭੰਮਾਂ, ਰਜੇਸ਼ ਪੰਧੇਰ ਸਮੇਤ ਅਪੈਕਸ ਕਲੱਬ ਦੇ ਮੈਂਬਰਾਂ ਅਸ਼ਵਨੀ ਜਿੰਦਲ, ਸਤੀਸ਼ ਗਰਗ ਧੀਰਜ ਬਾਂਸਲ, ਕਿ੍ਸ਼ਨ ਗਰਗ,ਬਨੀਤ ਗੋਇਲ, ਨਰਿੰਦਰ ਜੋਗਾ, ਭੁਪੇਸ਼ ਜਿੰਦਲ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਇਲੈਕਟ੍ਰਾਨਿਕ ਅਤੇ ਪਿ੍ੰਟ ਮੀਡੀਆ ਦੇ ਪੱਤਰਕਾਰ ਭਾਈਚਾਰੇ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਕੈਂਪ ਨੂੰ ਸਫ਼ਲ ਕਰਨ ਲਈ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਦੀ ਟੀਮ ਦਾ ਵੱਡਾ ਯੋਗਦਾਨ ਰਿਹਾ।