ਗੁਰਦੁਆਰਾ ਪ੍ਰਬੰਧਕ ਕਮੇਟੀ ਫਤਿਹਪੁਰ ਵਲੋਂ ਮਾਘੀ ਦੇ ਪਵਿੱਤਰ ਦਿਹਾੜੇ ਤੇ ਸੋਹਣੀ ਦਸਤਾਰ ਸਜਾਉਣ ਤੇ ਬੱਚਿਆਂ ਨੂੰ ਕੀਤਾ ਸਨਮਾਨਿਤ। 

ਮਾਨਸਾ 14 ਜਨਵਰੀ ਗੁਰਜੰਟ ਸਿੰਘ ਬਾਜੇਵਾਲੀਆ ਗੁਰਦੁਆਰਾ ਪ੍ਰਬੰਧਕ ਕਮੇਟੀ ਫਤਿਹਪੁਰ ਵਲੋਂ ਮਾਘੀ ਦੇ ਪਵਿੱਤਰ ਦਿਹਾੜੇ ਤੇ ਮਾਘੀ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸਜਾਏ ਜਾਂਦੇ ਧਾਰਮਿਕ ਪ੍ਰੋਗਰਾਮਾਂ ਦੌਰਾਨ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਂਦਾ ਹੈ। ਇਸ ਚੌਥੇ ਦਸਤਾਰ ਸਿਖਲਾਈ ਕੈਂਪ ਵਿੱਚ ਸੋਹਣੀਆਂ ਦਸਤਾਰਾਂ ਸਜਾਉਣ ਦੀ ਸੇਵਾ ਸਿਖਲਾਈ ਅਨਮੋਲ ਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਨਿਭਾਈ। ਇਸ ਦਸਤਾਰ ਸਿਖਲਾਈ ਕੈਂਪ ਦੌਰਾਨ 25 ਬੱਚਿਆਂ ਭਾਗ ਲਿਆ ਸੋਹਣੀ ਦਸਤਾਰ ਸਜਾਉਣ ਵਾਲੇ ਬੱਚਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਗੁਰਜੋਤ ਸਿੰਘ ਪਿਤਾ ਅਮਰੀਕ ਸਿੰਘ ,ਦੂਜਾ ਸਥਾਨ ਅਰਸ਼ਦੀਪ ਪੁੱਤਰ ਕੁਲਵੰਤ ਸਿੰਘ,ਤੀਜਾ ਸਥਾਨ ਸੁਮਨ ਜੋਤ ਸਿੰਘ ਪੁੱਤਰ ਮਿੱਠੂ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਪਿਛਲੇ ਕੈਂਪਾਂ ਦੌਰਾਨ ਪਹਿਲੇ ਸਥਾਨ ਤੇ ਆਉਂਦੇ ਸਾਹਿਬ ਜੀਤ ਸਿੰਘ ਪੁੱਤਰ ਗੁਰਜੀਤ ਸਿੰਘ ਅਤੇ ਕਮਲਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਇਸ ਕੈਂਪ ਵਿੱਚ ਸ਼ਾਮਿਲ ਸਮੂਹ ਬੱਚਿਆਂ ਨੂੰ ਵੀ ਗੁਰੂ ਘਰ ਵਲੋਂ ਸਨਮਾਨ ਦਿੱਤਾ ਗਿਆ।

   ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਾਬੂ ਸਿੰਘ ਫਤਿਹਪੁਰ ਨੇ ਦੱਸਿਆ ਕਿ ਗੁਰੂ ਘਰ ਫਤਿਹਪੁਰ ਦੇ ਮੁੱਖ ਸੇਵਾਦਾਰ ਸਤਿਕਾਰਯੋਗ ਬਾਬਾ ਅਮਰੀਕ ਸਿੰਘ ਜੀ ਦੀ ਗੁਰਸਿਖੀ ਪ੍ਰੇਣਾ ਸਦਕਾ ਅਤੇ ਪ੍ਰਬੰਧਕ ਕਮੇਟੀ ਪ੍ਰਧਾਨ ਸੂਬੇਦਾਰ ਸੁਖਵਿੰਦਰ ਸਿੰਘ, ਸੂਬੇਦਾਰ ਭਗਵੰਤ ਸਿੰਘ ਸਮੂਹ ਕਮੇਟੀ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਰਹਿਤ ਸੋਹਣਾ ਜੀਵਨ ਬਣਾਉਣ ਲਈ ਸੈਂਕੜੇ ਬੱਚਿਆਂ ਨੂੰ ਗੁਰੂ ਨਾਲ ਜੋੜ ਪ੍ਰਸੰਸਾਯੋਗ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਮੌਕੇ ਪਹੁੰਚੀਆਂ ਸਮੂਹ ਸੰਗਤਾਂ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਗੁਰੂ ਕਾ ਲੰਗਰ ਅਟੁੱਟ ਵਰਤਿਆ।