ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਲੋਹੜੀ ਦਾ ਤਿਉਹਾਰ

 ਬੁਢਲਾਡਾ (ਦਵਿੰਦਰ ਸਿੰਘ ਕੋਹਲੀ)– ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਦੀਆਂ ਹਦਾਇਤਾਂ ਅਤੇ ਜਿਲ੍ਹਾ ਪ੍ਰੋਗਰਾਮ ਅਫਸਰ ਮਾਨਸਾ ਰਤਿੰਦਰ ਪਾਲ ਕੌਰ ਦੇ ਹੁਕਮਾਂ ਤਹਿਤ ਅੱਜ ਬਾਲ ਵਿਕਾਸ ਪ੍ਰੋਜੈਕਟ ਅਫਸਰ ਬੁਢਲਾਡਾ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਸੀ.ਡੀ.ਪੀ.ਓ. ਦਫਤਰ ਬੁਢਲਾਡਾ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਜਿਸ ਦੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਉਪ ਮੰਡਲ ਮੈਜਿਸਟ੍ਰੇਟ ਬੁਢਲਾਡਾ ਗਗਨਦੀਪ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ 21 ਨਵਜੰਮੀਆਂ ਲੜਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਬੇਬੀ ਕਿੱਟਾਂ ਅਤੇ ਕੰਬਲੀਆਂ ਦੇ ਕੇ ਕੀਤਾ ਗਿਆ। ਬਾਲ ਵਿਕਾਸ ਪ੍ਰੋਜੈਕਟ ਅਫਸਰ ਬੁਢਲਾਡਾ ਨਿਰਮਲਾ ਦੇਵੀ ਵੱਲੋਂ ਸਮਾਜ ਵਿੱਚ ਧੀਆਂ ਦੇ ਬਣਦੇ ਸਤਿਕਾਰ ਸਬੰਧੀ ਜਾਗਰੂਕ ਕੀਤਾ ਗਿਆ। ਉਪ ਮੰਡਲ ਮੈਜਿਸਟ੍ਰੇਟ ਵੱਲੋਂ ਵੀ ਆਪਣੇ ਸੰਬੋਧਨ ਵਿੱਚ ਸਾਰਿਆਂ ਨੂੰ ਧੀਆਂ ਦੇ ਪੱਧਰ ਨੂੰ ਉੱਚਾ ਚੁੱਕਣ ਸਬੰਧੀ ਸੰਦੇਸ਼ ਦਿੱਤਾ ਅਤੇ ਹਲਕਾ ਵਿਧਾਇਕ ਵੱਲੋਂ ਵੀ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਾ ਦਰਜਾ ਦੇਣ ਅਤੇ ਸਰਕਾਰ ਵੱਲੋਂ ਇਸ ਸਬੰਧੀ ਉਠਾਏ ਜਾ ਰਹੇ ਕਦਮਾਂ ਤੇ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਆਖੀਰ ਚ ਮੁੱਖ ਮਹਿਮਾਨਾਂ ਵਜੋਂ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਿਕੰਦਰ ਸਿੰਘ ਸੀਨੀਅਰ ਸਹਾਇਕ, ਹੈਪੀ ਜਿੰਦਲ ਕਲਰਕ, ਰਜਿੰਦਰ ਕੁਮਾਰ, ਕੌਂਸਲਰ ਬਾਲ ਸੁਰੱਖਿਆ ਯੂਨਿਟ ਮਾਨਸਾ, ਜਿਲ੍ਹਾ ਕੋਆਡੀਨੇਟਰ ਕੁਲਵਿੰਦਰ ਸਿੰਘ, ਗੁਰਮੀਤ ਕੌਰ ਕਲਰਕ, ਸੰਦੀਪ ਕੌਰ ਬਲਾਕ ਕੋਆਡੀਨੇਟਰ ਤੋਂ ਇਲਾਵਾ ਸਮੂਹ ਆਂਗਣਵਾੜੀ ਸੁਪਰਵਾਈਜਰ ਅਤੇ ਆਂਗਣਵਾੜੀ ਵਰਕਰਾਂ ਮੌਜੂਦ ਸਨ।