ਫ਼ਰੀਦਕੋਟ 23 ਜਨਵਰੀ ਨਿਊਜ਼ ਸਰਵਿਸ ਪੰਜਾਬ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਕਰਦਿਆਂ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰਾਂਸਪੋਰਟ ਵਿਭਾਗ ਵੱਲੋ ਵਹੀਕਲਾਂ ਦੀ ਚੈਕਿੰਗ ਕੀਤੀ ਗਈ ।
ਇਸ ਮੌਕੇ ਟਰਾਂਸਪੋਰਟ ਵਿਭਾਗ ਫਰੀਦਕੋਟ ਦੇ ਸਹਾਇਕ ਰਿਜਨਲ ਟਰਾਸਪੋਰਟ ਅਫਸਰ ਜਸਵਿੰਦਰ ਸਿੰਘ ਵੱਲੋ ਰੋਡ ਉੱਪਰ ਚੱਲ ਰਹੇ ਗੁਡਜ ਵਹੀਕਲਾਂ ਅਤੇ ਪੈਸੈਜਰ ਵਹੀਕਲਾਂ ਦੀ ਫਿਟਨੈਸ ਸਰਟੀਫਿਕੇਟਾਂ ਦੀ ਜਾਂਚ ਕੀਤੀ ਗਈ ਅਤੇ ਮੌਕੇ ਤੇ ਹੀ ਬਣਦੀ ਕਾਰਵਾਈ ਕਰਦੇ ਹੋਏ ਵਹੀਕਲਾ ਦੇ ਚਲਾਨ ਵੀ ਕੀਤੇ ਗਏ । ਉਹਨਾਂ ਵੱਲੋ ਵਹੀਕਲ ਮਾਲਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਾਗਰੂਕ ਵੀ ਕੀਤਾ ਗਿਆ ।
ਉਨ੍ਹਾਂ ਡਰਾਈਵਰਾਂ ਨੂੰ ਜਾਗਰੂਕ ਕਰਦਿਆਂ ਸੜਕ ਸੁਰੱਖਿਆ ਚਿੰਨ੍ਹਾਂ ਦੀ ਜਾਣਕਾਰੀ ਵੀ ਦਿੱਤੀ । ਉਨ੍ਹਾਂ ਕਿਹਾ ਕਿ ਸੜਕਾਂ ਤੇ ਜਾਂਦੇ ਹੋਏ ਵਹੀਕਲ ਚਲਾਉਂਦੇ ਸਮੇਂ ਸੀਟ ਬੈਲਟ ਤੇ ਹੈਲਮੈਟ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਵਹੀਕਲ ਦੀ ਗਤੀ ਵੀ ਹੋਲੀ ਰੱਖਣੀ ਚਾਹੀਦੀ ਹੈ। ਲਾਲ ਬਤੀ ਨੂੰ ਕਰਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਛੋਟੀਆਂ-ਛੋਟੀਆਂ ਗਲਾਂ ਦਾ ਧਿਆਨ ਰੱਖ ਕੇ ਅਸੀਂ ਆਪਣੇ ਖੁਦ ਦੇ ਨਾਲ-ਨਾਲ ਸਾਹਮਣੇ ਵਾਲਿਆਂ ਦੀ ਵੀ ਜਾਨ ਬਚਾ ਸਕਦੇ ਹਾਂ ਤੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਵਿਚ ਕਾਮਯਾਬ ਹੋ ਸਕਦੇ ਹਾਂ।
ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਏਐਸਆਈ ਬਲਵਿੰਦਰ ਸਿੰਘ, ਡਰਾਇਵਰ ਸੁਖਦੇਵ ਸਿੰਘ ਅਤੇ ਸਿਕਿਉਰਟੀ ਕਰਮਚਾਰੀ ਵੀ ਹਾਜਰ ਸਨ ।