ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀਰਵਾਰ ਨੂੰ ਬੱਦਲ ਛਾਏ ਹੋਏ ਸਨ। ਦਿੱਲੀ ਦਾ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਤੇ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਬਣੀ ਹੋਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਦੇ ਅਨੁਸਾਰ ਇਸ ਹਫ਼ਤੇ ਦਿੱਲੀ-ਐੱਨਸੀਆਰ ਦਾ ਘੱਟ ਤੋਂ ਘੱਟ ਤਾਪਮਾਨ ਡਿੱਗ ਕੇ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਤਕ ਜਾਣ ਦੀ ਆਸ ਹੈ। ਦੇਸ਼ ਦੇ ਬਾਕੀ ਹਿੱਸਿਆਂ ਦੇ ਮੌਸਮ ਦੀ ਗੱਲ ਕਰੀਏ, ਤਾਂ ਦੱਖਣ ਭਾਰਤ ਦੇ ਕਈ ਸੂਬਿਆਂ ਵਿਚ ਬਾਰਿਸ਼ ਦੇ ਹਾਲਾਤ ਬਣੇ ਹੋਏ ਹਨ। ਬਾਰਿਸ਼ ਕਾਰਨ ਤਮਿਲਨਾਡੂ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਚੇਨੱਈ ਵਿਖੇ ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਵੱਲੋਂ ਜਾਰੀ ਹੋਏ ਰੈੱਡ ਅਲਰਟ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵੀਰਵਾਰ ਨੂੰ ਖ਼ੂਬ ਬਾਰਿਸ਼ ਹੋਈ ਤੇ ਹਾਲੇ ਤਕ ਵੀ ਹੋਰ ਹੋਣ ਦੀ ਸੰਭਾਵਨਾ ਹੈ। ਆਈਐੱਮਡੀ ਦੇ ਅਨੁਸਾਰ ਚੇਨੱਈ, ਤਿਰੁਵੱਲੂਰ, ਕਾਂਚੀਪੁਰਮ ਤੇ ਰਾਨੀਪੇਟ ਵਿਖੇ ਵੀਰਵਾਰ ਨੂੰ ਸਮੁੰਦਰ ਦੇ ਕੰਢੇ ਆਲੇ-ਦੁਆਲੇ ਘੱਟ ਦਬਾਅ ਕਾਰਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਦੇ ਪਹਿਲੇ ਅੰਦਾਜ਼ੇ ਮੁਤਾਬਕ ਏਜੰਸੀ ਨੇ ਪਹਿਲਾਂ ਭਵਿੱਖਬਾਣੀ ਕੀਤੀ ਸੀ ਕਿ ਤਮਿਲਨਾਡੂੀ ਦੇ ਤੱਟੀ ਖੇਤਰ ਵਿਚ ਅਗਲੇ 24 ਘੰਟਿਆਂ ਦੌਰਾਨ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟੀ ਖੇਤਰ ਰਾਇਲਸੀਮਾ ਅਤੇ ਉੱਤਰੀ ਤਮਿਲਨਾਡੂ ਦੇ ਆਲੇ-ਦੁਆਲੇ ਦੇ ਖੇਤਰਾਂ ’ਚ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 5 ਦਿਨਾਂ ਦੌਰਾਨ ਤੱਟੀ ਅਤੇ ਦੱਖਣ ਕਰਨਾਟਕ, ਤਮਿਲਨਾਡੂ, ਪੁਡੂਚੇਰੀ, ਕਰਾਈਕਲ ਤੇ ਤੱਟੀ ਆਂਧਰ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ’ਤੇ ਭਾਰੀ ਬਾਰਿਸ਼ ਦੇ ਨਾਲ ਜ਼ਿਆਦਾਤਰ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਅਗਲੇ ਤਿੰਨ ਦਿਨਾਂ ਤਕ ਰਾਇਲਸੀਮਾ ਵਿਚ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਬੁੱਧਵਾਰ ਨੂੰ ਤਮਿਲਨਾਡੂ, ਪੁਡੂਚੇਰੀ ਤੇ ਕਰਾਈਕਲ ਤੇ ਤੱਟੀ ਆਂਧਰਾ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਦਰਜ ਕੀਤੀ ਗਈ। 18 ਨਵੰਬਰ ਨੂੰ ਉੱਤਰ ਤਮਿਲਨਾਡੂ, ਪੁਡੂਚੇਰੀ ਤੇ ਕਰਾਈਕਲ ਤੇ ਦੱਖਣ ਤੱਟੀ ਆਂਧਰਾ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਦੱਸ ਦੇਈਏ ਕਿ ਇਸ ਹਫ਼ਤੇ ਦੌਰਾਨ ਬੰਗਾਲ ਦੀ ਖਾੜੀ ਤੇ ਅਰਬ ਸਾਗਰ ਵਿਚ 40-50 ਤੇ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਆਸ ਹੈ। ਮਛੁਆਰਿਆਂ ਨੂੰ ਤੇਜ਼ ਹਵਾਵਾਂ ਵਾਲੇ ਇਲਾਕਿਆਂ ’ਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
Related Posts
ਪਾਰਲੀ ਬਾਰੇ ਪੰਜਾਬ ਸਰਕਾਰ ਦਾ ਸੁਪਰੀਮ ਕੋਰਟ ‘ਚ ਸਟੈਂਡ, ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਤੋਂ ਨਹੀਂ ਮਿਲੀ ਕੋਈ ਮਦਦ
ਚੰਡੀਗੜ੍ਹ: ਐਨਸੀਆਰ ਵਿੱਚ ਮਾਰੂ ਹਵਾ ਨੂੰ ਲੈ ਕੇ ਸਿਆਸਤ ਜਾਰੀ ਹੈ। ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਇਸ…
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ-ਜਿੰਪਾ
ਚੰਡੀਗੜ੍ਹ,-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ…
ਸਮਰਾਲਾ ਪੁਲਿਸ ਵੱਲੋਂ ਜੀਪ ਵਿੱਚ ਸੇਬਾਂ ਦੀਆਂ ਪੇਟੀਆਂ ਹੇਠਾਂ ਲੁਕੋਈ 2 ਕੁਇੰਟਲ ਚੂਰਾ ਪੋਸਤ ਬਰਾਮਦ/ ਨਸ਼ਾ ਤਸਕਰ ਕਾਬੂ
ਸਮਰਾਲਾ ਪੁਲਿਸ ਵੱਲੋਂ ਜੀਪ ਵਿੱਚ ਸੇਬਾਂ ਦੀਆਂ ਪੇਟੀਆਂ ਹੇਠਾਂ ਲੁਕੋਈ 2 ਕੁਇੰਟਲ ਚੂਰਾ ਪੋਸਤ ਬਰਾਮਦ /ਨਸ਼ਾ ਤਸਕਰ ਕਾਬੂ ਸਮਰਾਲਾ 28…