ਡਾਕਟਰ ਅੰਬੇਡਕਰ ਸਾਹਿਬ ਜੀ ਦੇ ਬੁੱਤ ਦਾ ਅਪਮਾਨ ਸਹਿਨ ਨਹੀਂ ਕੀਤਾ ਜਾਵੇਗਾ — ਜੱਬੋਵਾਲ

ਸੁਲਤਾਨਪੁਰ ਲੋਧੀ 29 ਜਨਵਰੀ ਲਖਵੀਰ ਵਾਲੀਆ  ਕ੍ਰਾਂਤੀਕਾਰੀ ਬਸਪਾ ਅੰਬੇਦਕਰ ਵੱਲੋਂ ਸੁਲਤਾਨਪੁਰ ਸੁਲਤਾਨਪੁਰ ਲੋਧੀ ਦੇ ਚੋਂਕ ਵਿੱਚ ਪੰਜਾਬ ਸਰਕਾਰ ਦੇ ਖਿਲਾਫ 26 ਜਨਵਰੀ ਨੂੰ ਗਣਤੰਤਰ ਦਾ ਦਿਵਸ ਮੌਕੇ ਪੰਜਾਬ ਦੇ ਜ਼ਿਲੇ ਅੰਮ੍ਰਿਤਸਰ ਦੇ ਹੈਰੀਟੇਜ ਰੋਡ ਤੇ ਭਾਰਤੀ ਸੰਵਿਧਾਨ ਦੇ ਨਿਰਮਤਾ ਡਾਕਟਰ ਬੀ ਆਰ ਅੰਬੇਦਕਰ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਮੰਦਭਾਗੀ ਘਟਨਾ ਵਾਪਰੀ ਉਸ ਦੇ ਸਬੰਧ ਵਿੱਚ ਪਾਰਟੀ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਜੱਬੋਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕੀ ਅੰਮ੍ਰਿਤਸਰ ਵਿੱਚ ਜੋ ਘਟਨਾ ਵਾਪਰੀ ਹੈ ਕ੍ਰਾਂਤੀਕਾਰੀ ਬਸਪਾ ਅੰਬੇਦਕਰ ਉਸ ਦੀ ਹੋਰ ਨਿੰਦਾ ਕਰਦੀ ਹੈ ਦੇਸ਼ ਵਿੱਚ ਤਰ੍ਹਾਂ ਤਰ੍ਹਾਂ ਦੀ ਵਿਚਾਰਧਾਰਾ ਕੰਮ ਕਰਦੀ ਹੈ ਇਕ ਵਿਚਾਰਧਾਰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਬਰਾਬਰਤਾ ਅਧਿਕਾਰ ਦੀ ਮੰਗ ਕਰਦੀ ਹੈ ਜਿਸ ਦੀ ਹਮਾਇਤ 85 % ਲੋਕ ਘਰਦੇ ਹਨ ਦੂਸਰੀ ਮਨ ਬੱਧੀ ਸੋਚ ਵਾਲੇ 15% ਲੋਕ ਹਨ ਜੋ ਪੰਜਾਬ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਇਸ ਘਟਨਾ ਤੋਂ ਸਾਫ ਸਪਸ਼ਟ ਹੋ ਜਾਂਦਾ ਹੈ ਕਿ ਉਹ ਵਿਅਕਤੀ ਆਪ ਇਸ ਘਟਨਾ ਨੂੰ ਅੰਜਾਮ ਨਹੀਂ ਦੇ ਸਕਦਾ ਇਸ ਦੇ ਪਿੱਛੇ ਕੋਈ ਬਹੁਤ ਵੱਡੀ ਤਾਕਤ ਕੰਮ ਕਰਦੀ ਹੈ ਕਿਉਂਕਿ ਹਰ ਇੱਕ ਨੂੰ ਪਤਾ ਹੈ ਕਿ ਗਣਤੰਤਰਤਾ ਦਿਵਸ ਮੌਕੇ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜੱਬੋਵਾਲ ਨੇ ਕਿਹਾ ਕਿ ਇਸ ਘਟਨਾ ਪਿੱਛੇ ਸਰਕਾਰ ਦੀ ਨਲਾਇਕੀ ਝਲਕ ਰਹੀ ਹੈ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਕੋਈ ਵੀ ਹੋਵੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੇ ਦੇ ਮਨਸੂਬੇ ਕਾਮਯਾਬ ਨਾ ਹੋ ਸਕਣ ਦੋਸ਼ੀ ਨੂੰ ਇਸ ਰੋਸ ਮੁਜਾਹਰੇ ਵਿੱਚ ਪਾਰਟੀ ਦੇ ਜਨਰਲ ਸਕੱਤਰ ਬਲਦੇਵ ਸਿੰਘ ਮਨਿਆਲਾ, ਬਲਜਿੰਦਰ ਸਿੰਘ ਥਿੰਦ ਅਤੇ ਕਸ਼ਮੀਰ ਸਿੰਘ ਜਿਲਾ ਪ੍ਰਧਾਨ ਨੇ ਵੀ ਸੰਬੋਧਨ ਕੀਤਾ। ਇਹਨਾਂ ਤੋਂ ਇਲਾਵਾਂ ਸਰਬਜੀਤ ਸਿੰਘ, ਚਰਨਜੀਤ ਸਿੰਘ, ਹੰਸਾ ਅਦਾਲਤ ਚੱਕ, ਰਵੀ ਕੁਮਾਰ, ਅਜੇ ਮਨਿਆਲਾ, ਸਤਨਾਮ ਸਿੰਘ ਮਨਿਆਲਾ, ਸੋਨੀ ਮਨਿਆਲਾ, ਰੋਹਿਤ, ਬੀਬੀ ਅਮਰਜੀਤ ਕੌਰ, ਬੀਬੀ ਸੁਰਜੀਤ ਕੌਰ, ਹੈਪੀ ਬੰਸਲ ਆਦਿ ਹਾਜ਼ਰ ਸਨ