ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ।

ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)- ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 648ਵਾਂ ਜਨਮ ਦਿਹਾੜਾ ਨੇੜੇ ਸਿਵਲ ਹਸਪਤਾਲ ਬੁਢਲਾਡਾ ਵਿਖੇ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਹੀ ਲੜੀ ਤਹਿਤ ਜਨਮ ਦਿਹਾੜੇ ਨੂੰ ਸਮਰਪਿਤ 10 ਫਰਵਰੀ ਨੂੰ ਸਵੇਰੇ 9 ਵਜੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਤੋਂ ਬਾਅਦ ਦੁਪਹਿਰ ਕਰੀਬ 11:30 ਵਜੇ ਗੁਰਦੁਆਰਾ ਸਾਹਿਬ‌ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਵਿਖਾਏ।ਇਸ ਦੌਰਾਨ ਸਥਾਨਕ ਸਕੂਲਾਂ ਦੇ ਬੱਚਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ।ਨਗਰ ਕੀਰਤਨ ਦੌਰਾਨ ਸਥਾਨਕ ਸ਼ਹਿਰ ਅਤੇ ਸਮੂਹ ਪਿੰਡਾਂ ਦੀਆਂ ਸੰਗਤਾਂ ਵੱਲੋਂ ਚਾਹ,ਬਿਸਕੁਟ ਅਤੇ ਦੁੱਧ ਆਦਿ ਦੇ ਲੰਗਰ ਛਕਾਏ ਗਏ। ਨਗਰ ਕੀਰਤਨ ਦੌਰਾਨ ਰਾਗੀ ਜਥਾ ਭਾਈ ਸਰਵਣ ਸਿੰਘ ਬੁਢਲਾਡਾ ਅਤੇ ਢਾਡੀ ਜਥਾ ਭਾਈ ਹਰਵਿੰਦਰ ਸਿੰਘ ਬੱਗਾ ਤਲਵੰਡੀ ਸਾਬੋ ਵਾਲਿਆਂ ਵੱਲੋਂ ਸੰਗਤਾਂ ਨੂੰ ਸਿੱਖੀ ਇਤਿਹਾਸ ਨਾਲ ਜੋੜਿਆ ਅਤੇ ਗੁਰੂ ਜੀ ਦੇ ਮਾਰਗਾਂ ਉੱਤੇ ਚਲਣ ਦਾ ਸੰਦੇਸ਼ ਦਿੱਤਾ।ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ 11 ਫਰਵਰੀ ਨੂੰ ਗੁਰਦੁਆਰਾ ਗੁਰੂ ਰਵਿਦਾਸ ਜੀ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਜੀ ਵੱਲੋਂ‌ ਰਾਤ 7 ਤੋਂ 8 ਵਜੇ ਤੱਕ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ 8 ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ।12 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9 ਵਜੇ ਪਾਏ ਜਾਣਗੇ। ਭੋਗ ਉਪਰੰਤ ਕੀਰਤਨ 9:30 ਵਜੇ ਤੋਂ 12 ਵਜੇ ਤੱਕ ਹੋਵੇਗਾ।ਇਸ ਦੌਰਾਨ ਭਾਈ ਰਾਜਵੀਰ ਸਿੰਘ ਘਰਾਂਗਣੇ ਵਾਲੇ ਕਥਾ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।