ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਵੱਲੋਂ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪਹਿਲਾਂ ਮਿਲਦੀ ਪੁਰਾਣੀ ਪੈਨਸ਼ਨ ਸਕੀਮ ਗੌਰਮੈਂਟ ਮੁਲਾਜ਼ਮਾਂ ਪੈਨਸ਼ਨਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਲਾਗੂ ਕੀਤੀ ਜਾਵੇ। ਪਿਛਲੇ ਲੰਬੇ ਸਮੇਂ ਤੋਂ ਪੈਨਸ਼ਨਰ ਕਾਰਪੋਰੇਸ਼ਨ ਅਤੇ ਵੱਖ-ਵੱਖ ਅਦਾਰਿਆਂ ਵਿੱਚ ਠੇਕਾ ਆਧਾਰਿਤ ਡੇਲੀ ਵੇਜ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਗੌਰਮੈਂਟ ਮੁਲਾਜ਼ਮ ਪੈਨਸ਼ਨਰ ਕਾਰਪੋਰੇਸ਼ਨ ਵੱਲੋਂ ਵਿਰੋਧ ਕਰਨ ਤੋਂ ਬਾਅਦ ਇੱਕ ਮੰਗ ਪੱਤਰ ਐਮਐਲਏ ਬੁੱਧਰਾਮ ਨੂੰ ਸੌਂਪਿਆ ਗਿਆ।ਇਸ ਮੌਕੇ ਪ੍ਰਿੰਸੀਪਲ ਐਮਐਲਏ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੁਲਾਜ਼ਮ ਸਤਿਕਾਰਯੋਗ ਹਨ ਭਾਵੇਂ ਉਹ ਨੇ ਇੱਕ ਵੀ ਜਿਹੜੀ ਕੋਈ ਸਕੀਮ ਭਾਵੇਂ ਉਹ ਭਲਾਈ ਸਕੀਮ,ਵਿਧਾਨਕਾਰ ਜਾਂ ਹੋਰ ਸਕੀਮ ਦੇ ਕਾਰਜਕਾਰੀ ਹਨ। ਉਨ੍ਹਾਂ ਕਿਹਾ ਕਿ ਹਰ ਸਰਕਾਰ ਦਾ ਨਿਆਂ ਮੰਡਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹਨਾਂ ਮੁਲਾਜ਼ਮਾਂ ਦੀ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਸਾਹਿਬ ਕੋਲੇ ਆਪਣਾ ਲੈਟਰਪੈਡ ਲੈ ਕੇ ਉਹਨਾਂ ਦੇ ਵਿੱਤ ਮੰਤਰੀ ਸਾਹਿਬ ਕੋਲ ਜਾ ਕੇ ਗੱਲ ਕਰਾਂਗਾ। ਉਨ੍ਹਾਂ ਕਿਹਾ ਕਿ ਬਕਾਇਆ ਰਹਿੰਦੀਆਂ ਕਿਸ਼ਤਾਂ ਪੇ ਕਮਿਸ਼ਨ,ਡੀਏ ਦਾ ਬਕਾਇਆ ਉਸ ਬਾਰੇ ਇਸ ਵਾਰੀ ਕੈਬਨਟ ਦੀ ਮੀਟਿੰਗ ਦੇ ਵਿੱਚ ਇਸ ਬਾਰੇ ਮਤਾ ਪਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਨਾਲ ਮਿਲ ਕੇ ਗੱਲਬਾਤ ਕਰਨਗੇ ਅਤੇ ਮੰਗਾਂ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵੱਲੋਂ ਰੋਸ ਉਪਰੰਤ ਐਮਐਲਏ ਬੁੱਧਰਾਮ ਨੂੰ ਸੌਂਪਿਆ ਮੰਗ ਪੱਤਰ।
