ਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕਿਸਾਨਾਂ ਦੇ ਹਿੱਤ ਵਿੱਚ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਅਤੇ ਫੈਸਲਾ ਦੇਸ਼ ਦੀ ਜਨਤਾ ਤੋਂ ਵੱਡਾ ਨਹੀਂ ਹੁੰਦਾ। ਜੇਕਰ ਸਮੇਂ ਅਨੁਸਾਰ ਜਨਤਾ ਦੇ ਹਿੱਤ ਵਿੱਚ ਕੋਈ ਕਾਨੂੰਨ ਜਾਂ ਫੈਸਲਾ ਵਾਪਸ ਲੈਣਾ ਪਵੇ ਤਾਂ ਇਸ ਵਿੱਚ ਕੋਈ ਹਰਜ਼ ਨਹੀਂ ਹੈ।
ਸਿੰਘ ਨੇ ਕਿਹਾ ਕਿ ਸਭ ਤੋਂ ਵੱਡੀ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 352ਵੇਂ ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਜਿਸ ਕਾਰਨ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹਰ ਨਾਨਕ ਲੇਵਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਐਲਾਨ ਨਾਲ ਖੇਤੀ ਇਕ ਵਾਰ ਫਿਰ ਤਰੱਕੀ ਦੀ ਰਾਹ ‘ਤੇ ਦੌੜਨ ਲੱਗੇਗੀ