ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਭਾਰਤ ਵਿਕਾਸ ਪ੍ਰੀਸ਼ਦ ਬ੍ਰਾਂਚ ਬੁਢਲਾਡਾ ਵੱਲੋ ਲਾਇਫ਼ ਕੋਚ ਰਣਦੀਪ ਸਿੰਘ ਦੀ ਸਰਪ੍ਰਸਤੀ ਹੇਠ ਮਾਨਸਾ ਜ਼ਿਲ੍ਹੇ ਦਾ ਸਭ ਤੋਂ ਖੁਸ਼ਹਾਲ ਜ਼ਿੰਦਗੀ ਈਵੈਂਟ ਦਾ ਆਯੋਜਨ ਮਨੂੰ ਵਾਟਿਕਾ ਸਕੂਲ ਦੇ ਐਡੋਟੋਰੀਅਮ ਵਿਖੇ ਕਰਵਾਇਆ ਗਿਆ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੋਚ ਰਣਦੀਪ ਸਿੰਘ ਨੇ ਘਬਰਾਹਟ, ਡਿਪਰੈਸ਼ਨ, ਚਿੰਤਾ, ਡਰ ਲੱਗਣਾ ਸਮੇਤ ਮਾਨਸਿਕ ਸਮੱਸਿਆਵਾ, ਤਾਲਮੇਲ ਦੇ ਹੱਲ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਬੱਚਿਆ ਨਾਲ, ਬਜ਼ੁਰਗਾ ਨਾਲ ਕਿਸ ਤਰ੍ਹਾ ਦਾ ਵਿਵਹਾਰ ਕਰਕੇ ਜੀਵਨ ਨੂੰ ਖੁਸ਼ਹਾਲ ਅਤੇ ਤਨਾਅ ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਹੋਵੇ ਤਾਂ ਉਹ ਆਨਲਾਈਨ ਘਰੇ ਬੈਠ ਕੇ ਕਲਾਸ ਲਗਾ ਸਕਦੇ ਹਨ ਅਤੇ ਜੇਕਰ ਕਿਸੇ ਨੇ ਪਰਸਨਲ ਲੈਵਲ ਤੇ ਕੋਈ ਸਮੱਸਿਆ ਬਾਰੇ ਵਿਚਾਰ ਵਟਾਂਦਰਾ ਕਰਨਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਉਹ ਉਨ੍ਹਾਂ ਦੀ ਹਰ ਸਮੱਸਿਆ ਦਾ ਉਨ੍ਹਾਂ ਦੀ ਸਵੇਰ ਤੋਂ ਸ਼ਾਮ ਦੀ ਲਾਈਫ ਸਟਾਈਲ ਦੇ ਪੱਖ ਅਤੇ ਸਰੀਰਕ ਕਮਜ਼ੋਰੀ ਦੇ ਆਧਾਰ ਤੇ ਹੱਲ ਕਰਨਗੇ।ਇਸ ਦੌਰਾਨ ਜ਼ਿਲ੍ਹੇ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਇਲਾਕਾ ਨਿਵਾਸੀਆਂ ਨੇ ਬੜੇ ਉਤਸ਼ਾਹ ਨਾਲ ਇਸ ਈਵੈਂਟ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਦੌਰਾਨ ਸੰਸਥਾ ਦੇ ਪ੍ਰੋਜੈਕਟ ਚੇਅਰਮੈਨ ਰਾਜੇਸ਼ ਸਿੰਗਲਾ ,ਸੀਨੀਅਰ ਉਪ ਪ੍ਰਧਾਨ ਬੋਬੀ ਬਾਂਸਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰਧਾਨ ਅਮਿਤ ਜ਼ਿੰਦਲ , ਜਿਲ੍ਹਾ ਪ੍ਰਧਾਨ ਰਾਜ ਕੁਮਾਰ ਕਾਸਲ, ਕੈਸ਼ੀਅਰ ਸਤੀਸ਼ ਸਿੰਗਲਾ, ਸੈਕਟਰੀ ਐਡਵੋਕੇਟ ਸੁਨੀਲ ਗਰਗ , ਸ਼ਿਵ ਕਾਸਲ ਮੌਜੂਦ ਸਨ।
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਖੁਸ਼ਹਾਲ ਜ਼ਿੰਦਗੀ ਈਵੈਂਟ ਕਰਵਾਇਆ।
