ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਮਹੀਨਾਵਾਰ ਮੀਟਿੰਗ ਕੱਲਰਾਂ ਵਾਲੀ ਮਾਤਾ ਮੰਦਰ ਵਿਖੇ ਡਾਕਟਰ ਗੁਰਜੀਤ ਸਿੰਘ ਬਰ੍ਹੇ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਡੀ ਗਿਣਤੀ ਵਿੱਚ ਡਾਕਟਰ ਸਾਥੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਸਾਨੂੰ ਇੱਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ।ਡਾਕਟਰ ਮੋਹਨ ਲਾਲ ਗੁਰਨੇਕਲਾਂ ਦੀ ਧਰਮ ਪਤਨੀ ਪਿਛਲੇ ਦਿਨੀ ਹੀ ਸਵਰਗਵਾਸੀ ਹੋ ਗਏ ਸਨ।ਉਹਨਾਂ ਦੀ ਮੌਤ ਤੇ ਪ੍ਰੈਕਟੀਸ਼ਨਰਾਂ ਵੱਲੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।ਡਾਕਟਰ ਗੁਰਜੀਤ ਸਿੰਘ ਬਰ੍ਹੇ ਬਲਾਕ ਪ੍ਰਧਾਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਸਰਕਾਰ ਨਸ਼ੇ ਦੀ ਆੜ ਹੇਠ ਪਿੰਡਾਂ ਵਿੱਚ ਪ੍ਰੈਕਟਿਸ ਕਰਦੇ ਸਾਥੀਆਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਨਾ ਕਰੇ।ਉਹਨਾਂ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਸਾਥ ਦਿੱਤਾ ਜਾਵੇਗਾ। ਇਹ ਮੁਹਿੰਮ ਪੰਜਾਬ ਸਰਕਾਰ ਦਾ ਇਕ ਸ਼ਲਾਂਘਾਯੋਗ ਕਦਮ ਹੈ।ਇਸ ਮੌਕੇ ਚੇਅਰਮੈਨ ਰਮਜ਼ਾਨ ਖਾਨ,ਜਗਤਾਰ ਸਿੰਘ,ਮੇਜਰ ਸਿੰਘ,ਸ਼ਿਸ਼ਣ ਗੋਇਲ,ਹਰਭਜਨ ਸਿੰਘ,ਸੀਨੀਅਰ ਮੀਤ ਪ੍ਰਧਾਨ ਲੱਖਾ ਸਿੰਘ ਹਸਨਪੁਰ ਆਦਿ ਨੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ।ਅਖੀਰ ਵਿੱਚ ਮੀਟਿੰਗ ਵਿੱਚ ਆਏ ਸਾਥੀਆਂ ਦਾ ਡਾਕਟਰ ਨਾਇਬ ਸਿੰਘ ਖ਼ਜ਼ਾਨਚੀ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਬੂਟਾ ਸਿੰਘ ਸੈਕਟਰੀ, ਪ੍ਰਕਾਸ਼ ਸਿੰਘ ਬੁਢਲਾਡਾ,ਮਹੇਸ਼ ਕੁਮਾਰ,ਅਮਰੀਕ ਸਿੰਘ ਕੁਲਾਣਾ,ਤੇਜਾ ਸਿੰਘ ਗੁਰਨੇ ਖੁਰਦ,ਵਕੀਲ ਖਾਨ ਦੋਦੜਾ,ਪ੍ਰਿਤਪਾਲ ਸਿੰਘ ਕੋਹਲੀ,ਮਨਪ੍ਰੀਤ ਸਿੰਘ ਛੀਨੇ,ਜੱਗਾ ਸਿੰਘ ਗੜੱਦੀ,ਰੁਲਦੂ ਸਿੰਘ ਆਦਿ ਸਾਥੀ ਹਾਜ਼ਰ ਸਨ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬੁਢਲਾਡਾ ਦੀ ਹੋਈ ਮਹੀਨਾਵਾਰ ਮੀਟਿੰਗ।
