ਪੰਜਾਬ ਵਿੱਚਲੀ ਸਰਕਾਰ ਅਰਵਿੰਦ ਕੇਜਰੀਵਾਲ ਚਲਾ ਰਿਹਾ ਹੈ ਅਤੇ ਬੀਜੇਪੀ ਦੀ ਬੀ ਟੀਮ ਬਣਕੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਖਿਲਾਫ ਸਾਜਿਸ਼ਾਂ ਰਚ ਰਿਹਾ ਹੈ ਅਤੇ ਭਗਵੰਤ ਮਾਨ ਪੰਜਾਬ ਦਾ ਮੁੱਖ ਮੰਤਰ ਇੱਕ ਕਠਪੁਤਲੀ ਦੀ ਤਰ੍ਹਾਂ ਕੰਮ ਕਰ ਰਿਹਾ ਹੈ- ਰੁਲਦੂ ਸਿੰਘ ਪ੍ਰਧਾਨ ਪੰਜਾਬ ਕਿਸਾਲ ਯੂਨੀਅਨ

ਮਾਨਸਾ 4 ਮਾਰਚ ਗੁਰਜੰਟ ਸਿੰਘ ਸ਼ੀਂਹ ਪੰਜਾਬ ਭਰ ਵਿੱਚ ਜੋ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉਹ ਇਹ ਗੱਲ ਸਾਬਿਤ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬੀਜੇਪੀ ਦੀ ਬੀ ਟੀਮ ਬਣਕੇ ਪੰਜਾਬ ਵਿੱਚ ਕਿਸਾਨ ਆਗੂਆਂ ਅਤੇ ਕਿਸਾਨ ਜੱਥੇਬੰਦੀਆਂ ਨੂੰ ਦਬਾਉਣ ਦਾ ਯਤਨ ਕੇਂਦਰ ਦੀ ਬੀਜੇਪੀ ਸਰਕਾਰ ਦੇ ਕਹਿਣ ਉੱਪਰ ਕਰ ਰਿਹਾ ਹੈ ਕਿਉਂਕਿ ਦਿਲੀ ਵਿੱਚ ਆਮ ਆਦਮੀ ਦੀ ਸਰਕਾਰ ਜਾਣ ਬਾਅਦ ਦਿਲੀ ਦੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਪੰਜਾਬ ਵਿੱਚ ਅੰਦਰ ਖਾਤੇ ਸਾਰੀ ਰਾਜ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ, ਡੀਜੀਪੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਇਹਨਾਂ ਦੇ ਇਸ਼ਾਰਿਆਂ ਉੱਪਰ ਮੋਦੀ ਅਤੇ ਅਮਿਤ ਸ਼ਾਹ ਦਾ ਮਾਡਲ ਪੰਜਾਬ ਵਿੱਚ ਲਾਗੂ ਕਰ ਰਹੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੰਮ ਕਰਨ ਦਾ ਢੰਗ ਪਿਛਲੇ ਕੁੱਝ ਦਿਨਾਂ ਤੋਂ ਦੇਖਿਆ ਜਾ ਰਿਹਾ ਹੈ। ਉਸ ਪਿੱਛੇ ਬੀਜੇਪੀ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਦੀ ਕੋਈ ਸਮਝੌਤੇ ਅਧੀਨ ਰਣਨੀਤੀ ਦੀ ਭਣਕ ਪੈ ਰਹੀ ਹੈ। ਅਰਵਿੰਦ ਕੇਜਰੀਵਾਲ ਦੁਬਾਰਾ ਜੇਲ ਜਾਣ ਤੋਂ ਬਚਣ ਲਈ ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਅਤੇ ਉਹਨਾਂ ਦੇ ਆਗੂਆਂ ਖਿਲਾਫ ਸ਼ਾਜਿਸ਼ਾਂ ਰਚਦਾ ਜਾਪ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਬਲਕਰਨ ਸਿੰਘ ਬੱਲੀ ਸੀਨੀਅਰ ਐਡਵੋਕੇਟ ਆਗੂ ਪੰਜਾਬ ਕਿਸਾਨ ਯੂਨੀਅਨ ਨੇ ਆਪਣੀ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਜਿੰਨ੍ਹਾਂ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਚੋਂ ਗ੍ਰਿਫਤਾਰੀ ਕਰ ਲਿਆ ਨਾਲ ਗੱਲਬਾਤ ਕਰਨ ਤੋਂ ਬਾਅਦ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਉਹਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਆਪਣੇ ਦਿਲੀ ਦੇ ਕਨਵੀਨਰ ਦੇ ਚੁੰਗਲ ਵਿੱਚੋਂ ਨਿਕਲ ਕੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਨੂੰ ਤੁਰੰਤ ਰੋਕੇ, ਸਾਰੇ ਕਿਸਾਨ ਆਗੂਆਂ ਨੂੰ ਰਿਆਹ ਕਰੇ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਮੰਨੇ ਅਤੇ ਪੰਜਾਬ ਸਰਕਾਰ ਨੂੰ ਲੋਕਾਂ ਦੁਆਰਾ ਚੁਣੇ ਨੁਮਾਇੰਦਿਆਂ ਦੁਆਰਾ ਚਲਾਇਆ ਜਾਵੇ। ਉਹਨਾਂ ਆਪਣੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਰਹਿ ਕਿ ਪੰਜਾਬ ਸਰਕਾਰ ਅਤੇ ਦਿਲੀ ਦੀ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ। ਚੰਡੀਗੜ੍ਹ ਕਿਸਾਨ ਭਵਨ ਚੋਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ, ਕਰਨੈਲ ਸਿੰਘ ਮਾਨਸਾ, ਅਮਰੀਕ ਸਿੰਘ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਉਗਰ ਸਿੰਘ ਮਾਨਸਾ ਨੂੰ ਗਿਰਫ਼ਤਾਰ ਕੀਤਾ ਗਿਆ ਹੈ।