ਥਾਣਾ ਸਿਟੀ ਦੇ ਮੁਖੀ ਭੁਪਿੰਦਰ ਜੀਤ ਸਿੰਘ ਨੇ ਹੁਲੜ੍ਹਬਾਜ਼ਾ ਤੇ ਕੱਸਿਆ ਸਿਕੰਜਾ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਜਿੱਥੇ ਸਮੁੱਚੇ ਭਾਰਤ ਅੰਦਰ ਹੌਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ ਉੱਥੇ ਹੀ ਬੁਢਲਾਡਾ ਸ਼ਹਿਰ ਅੰਦਰ ਪੁਲਿਸ ਪ੍ਰਸ਼ਾਸਨ ਦੁਆਰਾ ਕੀਤੇ ਗਏ ਪੁਖਤਾ ਪ੍ਰਬੰਧਾਂ ਨਾਲ ਇਹ ਤਿਉਹਾਰ ਬੜੇ ਹੀ ਅਮਨ ਅਤੇ ਅਮਾਨ ਨਾਲ ਸੰਪੰਨ ਹੋਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਥਾਣਾ ਸਿਟੀ ਦੇ ਮੁਖੀ ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਜਿਲਾ ਪੁਲਿਸ ਮੁਖੀ ਭਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਮੁੱਚੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕੀਤੀ ਗਈ ਤਾਂ ਕਿ ਕਿਸੇ ਵੀ ਕਿਸਮ ਦੀ ਹੁੱਲੜਬਾਜੀ ਨਾ ਹੋਵੇ ਅਤੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਸ਼ਹਿਰ ਵਾਸੀ ਵਧਾਈ ਦੇ ਪਾਤਰ ਹਨ ਜਿਨਾਂ ਨੇ ਮਰਿਆਦਾ ਵਿੱਚ ਰਹਿ ਕੇ ਇਸ ਤਿਉਹਾਰ ਨੂੰ ਬਹੁਤ ਹੀ ਖੁਸ਼ੀ, ਸ਼ਾਂਤੀ ਪੈਸੇ ਆ ਉਤਸ਼ਾਹ ਪੂਰਵਕ ਨਾਲ ਮਨਾਇਆ।