ਬੁਢਲਾਡਾ (ਦਵਿੰਦਰ ਸਿੰਘ ਕੋਹਲੀ)-ਪਿੰਡ ਅਹਿਮਦਪੁਰ ਵਿਖੇ ਬਜ਼ੁਰਗ ਜੋੜੇ ਮਰਦ ਅਤੇ ਔਰਤ ਦਾ ਪਿਛਲੇ ਵਰ੍ਹੇ ਬੜੀ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਜਿਸਦੇ ਸਿੱਟੇ ਵਜੋਂ ਬੁਢਲਾਡਾ ਦੇ ਦਾਣਾ ਮੰਡੀ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਸਾਨੀ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ। ਅੱਜ ਤੱਕ ਹੱਤਿਆ ਕਰਵਾਏ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਹੈ ਪਿਛਲੇ ਸਾਲ ਵਾਪਰੀ ਇਸ ਘਟਨਾ ਨੂੰ ਲਗਭਗ 14 ਮਹੀਨੇ ਬੀਤ ਚੁੱਕੇ ਹਨ।ਇਸ ਘਟਨਾ ਦੀ ਨਿਰਪੱਖ ਜਾਂਚ ਨਹੀਂ ਕੀਤੀ ਜਾ ਰਹੀ ਅਤੇ ਦੋਸ਼ੀ ਬੇਫ਼ਿਕਰ ਹੋ ਕੇ ਸੜਕਾਂ ਤੇ ਘੁੰਮ ਰਹੇ ਹਨ। ਇਸ ਲਈ ਉਨ੍ਹਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਸਹਿਯੋਗ ਨਾਲ ਸ਼ਾਂਤਮਈ ਢੰਗ ਨਾਲ ਸਾਂਝਾ ਸੰਘਰਸ਼ ਵਿੱਢਆ ਗਿਆ ਹੈ।ਉਹ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ ਕੇ ਉਹਨਾਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਧਰਨਾ ਤਦ ਤੱਕ ਜਾਰੀ ਰੱਖਿਆ ਜਾਵੇਗਾ ਜਦ ਤੱਕ ਇਸ ਮਾਮਲੇ ਦੀ ਜਾਂਚ ਨਹੀਂ ਕੀਤੀ ਜਾਂਦੀ ਅਤੇ ਉਹ ਸੁਣਵਾਈ ਤੱਕ ਆਪਣੀ ਜਥੇਬੰਦੀ ਦਾ ਇਹ ਸੰਘਰਸ਼ ਜਾਰੀ ਰੱਖਣਗੇ।
ਦੋਹਰੇ ਕਤਲ ਕਾਂਡ ਦੇ ਸਬੰਧ ਵਿੱਚ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ
