ਚੰਡੀਗੜ੍ਹ : ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਕਰਨ ਦੇ ਕੁੱਝ ਦਿਨਾਂ ਬਾਅਦ ਫਾਰਮ ਲਾਅਜ਼ ਰੀਪੀਲ ਬਿੱਲ 2021 ਨੂੰ ਮਨਜ਼ੂਰੀ ਦਿੱਤੀ ਗਈ ਹੈ।
ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਪਾਸ ਹੋਣ ਲਈ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਉਨ੍ਹਾਂ ਨੇ ਟਵੀਟ ਕੀਤਾ ਹੈ- ਕਿਸਾਨਾਂ ਨੂੰ ਵਧਾਈਆਂ। ਕੇਂਦਰੀ ਮੰਤਰੀ ਮੰਡਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਮੈਨੂੰ ਯਕੀਨ ਹੈ ਕਿ ਸਾਡੇ ਕਿਸਾਨ ਜਲਦੀ ਹੀ ਆਪਣੇ ਪਰਿਵਾਰਾਂ ਸਮੇਤ ਵਾਪਸ ਪਰਤ ਆਉਣਗੇ।