CM ਚੰਨੀ ਦੇ ਆਉਣ ਤੋਂ ਪਹਿਲਾਂ ਪੁੱਜਿਆ ਲੱਖਾ ਸਿਧਾਣਾ, ਪੁਲਿਸ ਨੇ ਯੂਨੀਵਰਸਿਟੀ ਤੋਂ ਕੱਢਿਆ ਬਾਹਰ

 ਪਟਿਆਲਾ : ਪੰਜਾਬੀ ਯੂਨੀਵਰਸਿਟੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਪੁੱਜਣ ਤੋਂ ਪਹਿਲਾਂ ਲੱਖਾ ਸਧਾਣਾ (Lakha Sidhana) ‘ਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ‘ਚ ਪੁੱਜ ਗਿਆ। ਉਸ ਦੀ ਪਛਾਣ ਹੁੰਦਿਆਂ ਹੀ ਪੁਲਿਸ ਹਰਕਤ ‘ਚ ਆਈ ਅਤੇ ਉਸ ਨੂੰ ਹਿਰਾਸਤ ‘ਚ ਲੈ ਕੇ ਯੂਨੀਵਰਸਿਟੀ ਤੋਂ ਬਾਹਰ ਛੱਡ ਦਿੱਤਾ।

ਪੰਜਾਬੀ ਯੂਨੀਵਰਸਿਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit SIngh Channi) ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਪੁੱਜ ਰਹੇ ਹਨ ਜਿਨ੍ਹਾਂ ਵੱਲੋਂ ਵਰਸਿਟੀ ਦਾ ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ ਅਤੇ ਪੰਜਾਬ ਦਾ ਵਣ ਤ੍ਰਿਣ ਜੀਵ ਜੰਤ ਸੰਤੁਲਨ ਮੁੜ ਬਹਾਲੀ ਕੇਂਦਰ ਦਾ ਉਦਘਾਟਨ ਕੀਤਾ ਜਾਣਾ ਹੈ। ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁੱਜਣ ਤੋਂ ਪਹਿਲਾਂ ਇਸ ਪ੍ਰੋਗਰਾਮ ਵਾਲੀ ਜਗ੍ਹਾ ਲੱਖਾ ਸਧਾਣਾ ਆਪਣੇ ਸਾਥੀਆਂ ਸਮੇਤ ਪੁੱਜ ਗਿਆ। ਪ੍ਰੋਗਰਾਮ ‘ਚ ਖ਼ਲਲ ਪੈਣ ਦੇ ਖ਼ਦਸ਼ੇ ਵਜੋਂ ਪੁਲਿਸ ਨੇ ਲੜਕੇ ਤੇ ਉਸਦੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਯੂਨੀਵਰਸਿਟੀ ਤੋਂ ਬਾਹਰ ਛੱਡ ਦਿੱਤਾ ਜਿਸ ਤੋਂ ਬਾਅਦ ਲੱਖਾ ਸਿਧਾਣਾ ਨੇ ਫੇਸਬੁੱਕ ਪੇਜ ‘ਤੇ ਲਾਈਵ ਹੁੰਦਿਆਂ ਦੱਸਿਆ ਕਿ ਉਹ ਅੱਜ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੰਜਾਬ ਦੇ ਮਸਲੇ ਨੂੰ ਲੈ ਕੇ ਘਿਰਾਓ ਕਰਨ ਪੁੱਜਾ ਸੀ ਪਰ ਪੁਲਿਸ ਨੇ ਉਸਦੀ ਅਤੇ ਉਸਦੇ ਸਾਥੀਆਂ ਨੂੰ ਯੂਨੀਵਰਸਿਟੀ ਤੋਂ ਬਾਹਰ ਕੱਢ ਕੇ ਲੋਕਤੰਤਰ ਦਾ ਘਾਣ ਕੀਤਾ ਹੈ।